01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪਾਇਲ 'ਚ ਪਹਿਲੇ ਪਾਤਿਸ਼ਾਹ ਦੇ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 06-11-2025
ਪਾਇਲ, 5 ਨਵੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਵਾਰਡ ਨੰਬਰ 5 ਮਹੱਲਾ ਚੁਹੱਟਾ ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾ ਨਾਲ ਸਜਾਈ ਗਈ ਪਾਲਕੀ ਵਿੱਚ ਸੁਸ਼ੋਭਿਤ ਕੀਤੇ ਹੋਏ ਸਨ | ਇਸ ਸਮੇਂ ਮਹਿੰਦਰ ਸਿੰਘ ਜੋਸ਼ੀਲਾ ਤੇ ਖੰਨੇ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਵੱਲੋਂ ਅਤੇ ਨਾਮਧਾਰੀ ਜਥਾ ਪਾਇਲ ਵੱਲੋਂ ਬਾਬਾ ਨਾਨਕ ਜੀ ਦੇ ਜੀਵਨ ਤੇ ਚਾਨਣ ਪਾ ਕੇ ਸੰਗਤ ਨੂੰ ਨਿਹਾਲ ਕੀਤਾ | ਇਸ ਨਗਰ ਕੀਰਤਨ ਦਾ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਵਲੋਂ ਵੀ ਫ਼ੈਕਟਰੀ ਅੱਗੇ ਸਵਾਗਤ ਕਰਦਿਆਂ ਪੰਜ ਪਿਆਰਿਆ ਨੂੰ ਸਿਰਪਾਓ ਨਾਲ ਸਨਮਾਨ ਦਿੱਤਾ ਗਿਆ | ਇਸ ਮੌਕੇ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ, ਪ੍ਰਧਾਨ ਮਨਦੀਪ ਸਿੰਘ, ਸਾਬਕਾ ਪ੍ਰਧਾਨ ਰਜਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਗੁਰਮੀਤ ਸਿੰਘ ਸੇਖਾ, ਗ੍ਰੰਥੀ ਬਾਬਾ ਸੁਖਦੇਵ ਸਿੰਘ, ਪ੍ਰਧਾਨ ਸੀਤਲ ਸਿੰਘ, ਗੁਰਜੀਤ ਸਿੰਘ ਰਾਈ ਮਾਜਰਾ, ਕੁਲਵਿੰਦਰ ਸਿੰਘ ਰਾਈਮਾਜਰਾ, ਮਨਦੀਪ ਸਿੰਘ ਚਾਪੜਾ, ਸੁਰਿੰਦਰ ਸਿੰਘ ਢਿੱਲੋਂ, ਜਸਵੀਰ ਸਿੰਘ ਨਿਜ਼ਾਮਪੁਰ, ਕੌਂਸਲਰ ਧਰਮਿੰਦਰ ਸਿੰਘ ਸ਼ਿੰਦੀ , ਤੇਜਪਾਲ ਸਿੰਘ, ਜਗਦੀਸ਼ ਸਿੰਘ ਅÏਜਲਾ, ਫੌਜੀ ਗੁਰਜੰਟ ਸਿੰਘ, ਜਸਵੀਰ ਸਿੰਘ ਨਾਮਧਾਰੀ, ਪ੍ਰਧਾਨ ਅਮਰੀਕ ਸਿੰਘ, ਠੇਕੇਦਾਰ ਪਲਵਿੰਦਰ ਸਿੰਘ, ਠੇਕੇਦਾਰ ਬਲਵਿੰਦਰ ਸਿੰਘ ਬੱਗਾ, ਪ੍ਰਧਾਨ ਸੁਖਵੰਤ ਸਿੰਘ ਚੀਮਾ, ਕੇਵਲ ਸਿੰਘ ਚੀਮਾ , ਚਰਨਜੀਤ ਸਿੰਘ ਕੁੱਪ ਵਾਲੇ, ਡਾ. ਸੁਖਵਿੰਦਰ ਸਿੰਘ ਅÏਜਲਾ, ਰਾਮਪਾਲ ਸਚਦੇਵਾ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ ਜੱਗੀ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ ਚੀਮਾ, ਗੁਰਸ਼ਰਨ ਸਿੰਘ ਬੋਪਾਰਾਏ, ਦਪਿੰਦਰ ਸਿੰਘ ਮਕਸੂਦੜਾ, ਮਨਪ੍ਰੀਤ ਸਿੰਘ ਬਿੱਲਾ, ਵਿਜੇ ਕੁਮਾਰ ਨੇਤਾ 'ਤੇ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਸਵ. ਕੁਲਵੰਤ ਸਿੰਘ ਮਾਰਕਫੈੱਡ ਅੰਤਿਮ ਸੰਸਕਾਰ 6 ਨੂੰ ਅਤੇ ਭੋਗ ਦੀ ਰਸਮ 7 ਨੂੰ ਅਗਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।