ਖੰਨਾ, 6 ਨਵੰਬਰ (ਪੱਤਰ ਪ੍ਰੇਰਕ)-ਨਜ਼ਦੀਕੀ ਪਿੰਡ ਨਸਰਾਲੀ ਸਥਿਤ ਖੇਤ ਵਿਚ ਕੰਮ ਕਰ ਰਹੇ ਵਿਅਕਤੀ ਨਾਲ ਮਾਰਕੁੱਟ ਕਰ ਕੇ ਜ਼ਖਮੀ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਦਰ ਖੰਨਾ ਪੁਲਿਸ ਨੇ ਕਰੀਬ ਇਖ ਦਰਜਨ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ¢ ਫਿਲਹਾਲ ਇਸ ਮਾਮਲੇ ਸੰਬੰਧੀ ਕਿਸੇ ਵਿਅਕਤੀ ਦੀ ਗਿ੍ਫ਼ਤਾਰੀ ਨਹੀਂ ਹੋਈ ਹੈ¢ ਪੁਲਿਸ ਚੌਂਕੀ ਈਸੜੂ ਦੇ ਇੰਚਾਰਜ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਜੰਟ ਸਿੰਘ ਵਾਸੀ ਪਿੰਡ ਨਸਰਾਲੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ 2 ਨਵੰਬਰ ਦੀ ਦੁਪਹਿਰ ਕਰੀਬ ਸਾਢੇ 12 ਵਜੇ ਆਪਣੀ ਜ਼ਮੀਨ ਵਿਚੋਂ ਬਾਹਰ ਨਿਕਲ ਰਿਹਾ ਸੀ ਕਿ ਇਸੇ ਦੌਰਾਨ ਮੌਕੇ 'ਤੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਨਾਲ ਪੁੱਜੇ ਉਸ ਦੇ ਗੁਆਂਢੀ ਬਲਵੀਰ ਸਿੰਘ ਉਰਫ਼ ਫ਼ੌਜੀ ਨੇ ਗਾਲੀ ਗਲੋਚ ਕਰਦੇ ਹੋਏ ਉਸ ਦੇ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤੀ¢ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਬਲਵੀਰ ਸਿੰਘ ਉਰਫ਼ ਫ਼ੌਜੀ ਨੇ ਆਪਣੇ ਸਾਥੀਆਂ ਨਾਲ ਉਸ ਨੂੰ ਫੜ ਕੇ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ¢ ਸ਼ਿਕਾਇਤਕਰਤਾ ਅਨੁਸਾਰ ਉਸ ਵਲੋਂ ਰੌਲਾ ਪਾਉਣ ਤੋਂ ਬਾਅਦ ਕਥਿਤ ਦੋਸ਼ੀ ਉਸ ਦਾ ਮੋਬਾਇਲ ਫ਼ੋਨ, ਸੋਨੇ ਦੀ ਚੈਨੀ ਅਤੇ ਪਰਸ ਜਿਸ ਵਿਚ 4500 ਰੁਪਏ ਨਗਦੀ ਸੀ, ਖੋਹ ਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ¢ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਸੰਬੰਧੀ ਬਲਵੀਰ ਸਿੰਘ ਉਰਫ਼ ਫ਼ੌਜੀ, ਉਸ ਦੀ ਪਤਨੀ ਬਲਜੀਤ ਕੌਰ ਵਾਸੀ ਪਿੰਡ ਨਸਰਾਲੀ, ਅਵਤਾਰ ਸਿੰਘ, ਨੇਤਰ ਸਿੰਘ, ਹਰਜਿੰਦਰ ਸਿੰਘ ਵਾਸੀ ਪਿੰਡ ਮੌਲੀ ਬੈਦਵਾਨ, ਜ਼ਿਲ੍ਹਾ ਮੋਹਾਲੀ ਤੋਂ ਇਲਾਵਾ ਕਰੀਬ 7 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢