ਸਾਹਨੇਵਾਲ, 6 ਨਵੰਬਰ (ਹਨੀ ਚਾਠਲੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਨੇ ਸਾਂਝੇ ਤੌਰ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਵਿਚ ਬਦਲਾਅ ਲਿਆਉਣ ਸੰਬੰਧੀ ਕੇਂਦਰ ਸਰਕਾਰ ਦੇ ਜਾਰੀ ਨੋਟੀਫ਼ਿਕੇਸ਼ਨ ਵਿਰੁੱਧ ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਲੁਧਿਆਣਾ ਵਲੋਂ 10 ਨਵੰਬਰ ਨੂੰ ਵਿਦਿਆਰਥੀ ਜਥੇਬੰਦੀਆਂ ਵਲੋਂ ਰੱਖੇ ਸੰਘਰਸ਼ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ¢ ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਪੈੱ੍ਰਸ ਸਕੱਤਰ ਮਨੋਜ ਕੁਮਾਰ ਨੇ ਦੱਸਿਆ ਕਿ ਪਹਿਲਾਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੀ ਚੋਣ ਲੋਕਤੰਤਰਿਕ ਪ੍ਰਕਿਰਿਆ ਨਾਲ ਕੀਤੀ ਜਾਂਦੀ ਸੀ, ਪ੍ਰੰਤੂ ਕੇਂਦਰ ਦੀ ਸਰਕਾਰ ਇਸ ਨੂੰ ਪੂਰੀ ਤਰ੍ਹਾਂ ਆਪਣੇ ਹੇਠ ਕਰਨਾ ਚਾਹੁੰਦੀ ਹੈ ¢