17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕਰਾਟੇ ਖਿਡਾਰਨ ਧਾਲੀਵਾਲ ਸਿਸਟਰਜ਼ ਅੰਸ਼ਰੀਤ ਕੌਰ ਅਤੇ ਅਸੀਮ ਕੌਰ ਨੇ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿਚ ਤਗਮੇ ਜਿੱਤੇ

ਅਜੀਤ ਡੈਸਕ 07-11-2025
ਅਹਿਮਦਗੜ੍ਹ, 6 ਨਵੰਬਰ (ਰਵਿੰਦਰ ਪੁਰੀ)-ਕਿਪਕੋ ਫਿਟਨੈੱਸ ਕਲੱਬ, ਅਹਿਮਦਗੜ੍ਹ ਦੀਆਂ ਕਰਾਟੇ ਖਿਡਾਰਨਾਂ ਅੰਸ਼ਰੀਤ ਕੌਰ ਧਾਲੀਵਾਲ ਅਤੇ ਅਸੀਮ ਕੌਰ ਧਾਲੀਵਾਲ ਨੇ ਮਲੇਸ਼ੀਆ ਵਿਖੇ ਹੋਈ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸੋਨ ਅਤੇ ਕਾਂਸੀ ਦੇ ਤਗਮੇ ਜਿੱਤੇ ¢ ਕੋਚ ਮਿਥੁਨ ਮਰਵਾਹਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਤੋਂ ਕੁੱਝ ਦਿਨ ਪਹਿਲਾਂ ਅੰਸ਼ਰੀਤ ਕੌਰ ਧਾਲੀਵਾਲ ਤੇ ਅਸੀਮ ਕੌਰ ਧਾਲੀਵਾਲ ਦੋਨਾਂ ਭੈਣਾਂ ਨੂੰ ਹੀ ਡੇਂਗੂ ਬੁਖ਼ਾਰ ਹੋ ਗਿਆ ਸੀ, ਜਿਸ ਕਾਰਨ ਉਹ ਬੇਹੱਦ ਕਮਜ਼ੋਰੀ ਮਹਿਸੂਸ ਕਰ ਰਹੀਆਂ ਸਨ | ਪਰ ਉਨ੍ਹਾਂ ਦੇ ਹੌਸਲੇ ਦੀ ਦਾਦ ਦੇਣੀ ਬਣਦੀ ਹੈ ਕਿ ਉਨ੍ਹਾਂ ਨੇ ਗੰਭੀਰ ਬਿਮਾਰੀ ਚੋਂ ਉੱਠ ਕੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਤਗਮੇ ਜਿੱਤ ਕੇ ਦੇਸ਼ ਦੀ ਝੋਲੀ ਪਾਏ ¢ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਦੇ ਪ੍ਰਧਾਨ ਰਾਕੇਸ਼ ਗਰਗ ਨੇ ਬੱਚੀਆਂ ਨੂੰ ਆਸ਼ੀਰਵਾਦ ਅਤੇ ਪਰਿਵਾਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਸ਼ਹਿਰ ਦੇ ਸਮਾਜ ਸੇਵੀ ਨੌਜਵਾਨ ਬਲਜਿੰਦਰ ਸਿੰਘ ਧਾਲੀਵਾਲ ਅਤੇ ਗੁਰਿੰਦਰ ਕੌਰ ਧਾਲੀਵਾਲ ਦੀਆਂ ਲਾਡਲੀਆਂ ਧੀਆਂ ਅਸੀਮ ਕੌਰ ਧਾਲੀਵਾਲ ਅਤੇ ਅੰਸ਼ਰੀਤ ਕੌਰ ਧਾਲੀਵਾਲ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਤਗਮੇ ਜਿੱਤੇ ਹਨ ¢ ਧਾਲੀਵਾਲ ਭੈਣਾਂ ਦੀ ਇਸ ਪ੍ਰਾਪਤੀ 'ਤੇ ਇਲਾਕੇ ਦੀਆਂ ਸਮਾਜਿਕ, ਧਾਰਮਿਕ ਤੇ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਨੇ ਬਲਜਿੰਦਰ ਸਿੰਘ ਧਾਲੀਵਾਲ ਨੂੰ ਵਧਾਈ ਦਿੱਤੀ ¢ ਸਟੇਟ ਐਵਾਰਡੀ ਸਮਾਜ ਸੇਵੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਦੇ ਮੀਡੀਆ ਸਲਾਹਕਾਰ ਮਹਾਂਵੀਰ ਗੋਇਲ ਤੇ ਰੋਟਰੀ ਕਲੱਬ ਦੇ ਪ੍ਰਧਾਨ ਪਿ੍ੰਸੀਪਲ ਬਿਪਨ ਸੇਠੀ ਅਤੇ ਸਮਾਜ ਸੇਵੀ ਹਰਮੇਲ ਸਿੰਘ ਸਾਬਕਾ ਪੰਚਾਇਤ ਅਫ਼ਸਰ ਨੇ ਧਾਲੀਵਾਲ ਪਰਿਵਾਰ ਨੂੰ ਵਧਾਈ ਦਿੱਤੀ¢
ਪਿਛਲੀ ਖ਼ਬਰ ਬਰਵਾਲਾ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਅਗਲੀ ਖ਼ਬਰ ਮੱਲ੍ਹੇਵਾਲ-ਸ਼ੇਰੀਆਂ ਖੇਡ ਮੇਲੇ ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।