ਕੁਹਾੜਾ, 6 ਨਵੰਬਰ (ਸੰਦੀਪ ਸਿੰਘ ਕੁਹਾੜਾ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਖੇਤੀਬਾੜੀ ਅਫ਼ਸਰ ਬਲਾਕ ਲੁਧਿਆਣਾ ਡਾ. ਹਰਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸਰਪੰਚ ਗਗਨਜੋਤ ਸਿੰਘ, ਬਲਵੰਤ ਸਿੰਘ ਉਪ ਨਿਰੀਖਕ ਅਤੇ ਅਕਾਸ਼ਦੀਪ ਸਿੰਘ ਦੇ ਸਹਿਯੋਗ ਨਾਲ ਬਰਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ¢ ਇਸ ਮੌਕੇ ਡਾ. ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਜਮਾਲਪੁਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤ ਵਿਚ ਹੀ ਮਿਲਾਉਣ ਦੀ ਸਲਾਹ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ | ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਵਾਢੀ ਕੰਬਾਈਨ ਦੇ ਪਿੱਛੇ ਐੱਸ. ਐੱਮ. ਐੱਸ. ਲਗਾ ਕੇ ਹੀ ਕਰਨ ਦੀ ਸਲਾਹ ਦਿੱਤੀ¢ ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ, ਸਰਕਲ ਜੰਡਿਆਲੀ ਡਾ. ਰਮਨ ਚੋਪੜਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਜਲਦੀ ਗਾਲਣ ਲਈ ਪੂਸਾ ਡੀ ਕੰਪੋਜਰ ਦੀ ਜਾਣਕਾਰੀ ਦਿੱਤੀ ਅਤੇ ਮੌਕੇ 'ਤੇ ਕਿਸਾਨਾਂ ਨੂੰ ਡੀ ਕੰਪੋਜਰ ਮੁਫ਼ਤ ਵੰਡੇ ਗਏ¢ ਇਸ ਮੌਕੇ ਗੁਰਚਰਨ ਸਿੰਘ, ਹਸਨਦੀਪ ਸਿੰਘ, ਸੰਦੀਪ ਸਿੰਘ, ਕੁਲਜਿੰਦਰ ਸਿੰਘ, ਤੇਜਵੰਤ ਸਿੰਘ, ਕੁਲਦੀਪ ਸਿੰਘ, ਮਨਦੀਪ ਸਿੰਘ, ਸਿਕੰਦਰ ਸਿੰਘ, ਸੰਦੀਪ ਸਿੰਘ ਸੀਪਾ ਅਤੇ ਅਵਤਾਰ ਸਿੰਘ ਤੋਂ ਇਲਾਵਾ ਪਿੰਡ ਦੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ¢