17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਰਾਲੀ ਪ੍ਰਬੰਧਨ ਬਾਰੇ ਲਗਾਏ ਜਾਗਰੂਕਤਾ ਕੈਂਪ

ਅਜੀਤ ਡੈਸਕ 07-11-2025
ਬੀਜਾ, 6 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਬਲਾਕ ਖੇਤੀਬਾੜੀ ਅਫ਼ਸਰ ਸਮਰਾਲਾ ਡਾ. ਗੌਰਵ ਧੀਰ ਦੀ ਅਗਵਾਈ ਵਿੱਚ ਖੇਤੀਬਾੜੀ ਦਫ਼ਤਰ ਸਮਰਾਲਾ ਵਲੋਂ ਪਿੰਡ ਬਲਾਲਾ, ਮੰਜਾਲੀ ਕਲਾਂ, ਮਹਿਦੂਦਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਏ. ਡੀ. ਓ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਆਧੁਨਿਕ ਖੇਤੀ ਯੰਤਰਾਂ ਤੇ ਵੱਡੀ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ | ਡਾ. ਅਮਨਦੀਪ ਕੌਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਿੱਚ ਵਾਧਾ ਹੁੰਦਾ ਹੈ, ਜਿਸ ਨਾਲ ਲੋਕਾਂ ਦੇ ਸਿਹਤ ਤੇ ਗੰਭੀਰ ਪ੍ਰਭਾਵ ਪੈਂਦੇ ਹਨ | ਖੇਤੀ ਵਿਕਾਸ ਅਧਿਕਾਰੀ ਮੈਡਮ ਕੋਮਲ ਸਾਗਰ ਨੇ ਆਉਣ ਵਾਲੀ ਕਣਕ ਦੀ ਬੀਜਾਈ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਵਿਗਿਆਨਕ ਤਰੀਕਿਆਂ ਰਾਹੀਂ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਜੇ ਕਿਸਾਨ ਵਿਗਿਆਨਕ ਤਰੀਕਿਆਂ ਨਾਲ ਖੇਤੀ ਕਰਨ, ਤਾਂ ਉਹ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਅਤੇ ਪਰਾਲੀ ਸਾੜਨ ਦੀ ਲੋੜ ਨਹੀਂ ਰਹਿੰਦੀ | ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਤਕਨੀਕੀ ਸਹਾਇਕ ਮੈਨੇਜਰ ਕੁਲਵਿੰਦਰ ਸਿੰਘ, ਪਰਗਟ ਸਿੰਘ, ਗੁਰਪ੍ਰੀਤ ਸਿੰਘ ਮੌਜੂਦ ਸਨ |
ਪਿਛਲੀ ਖ਼ਬਰ ਸੰਤ ਕਿਰਪਾਲ ਸਿੰਘ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਬਰਵਾਲਾ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।