17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸੰਤ ਕਿਰਪਾਲ ਸਿੰਘ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 07-11-2025
ਸਮਰਾਲਾ, 6 ਨਵੰਬਰ (ਗੋਪਾਲ ਸੋਫਤ)-ਸੰਤ ਕਿਰਪਾਲ ਸਿੰਘ ਪਬਲਿਕ ਸਕੂਲ, ਨੀਲੋਂ ਵਿਖੇ ਸਿੱਖ ਧਰਮ ਦੇ ਬਾਨੀ, ਪਹਿਲੇ ਪਾਤਸ਼ਾਹ ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਪਾਵਨ ਦਿਹਾੜੇ ਨੂੰ ਸਮਰਪਿਤ ਸਕੂਲ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ¢ ਪ੍ਰੋਗਰਾਮ ਦੀ ਸ਼ੁਰੂਆਤ ਸ਼੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ ¢ ਉਪਰੰਤ ਸਕੂਲ ਦੇ ਵਿਦਿਆਰਥੀਆਂ ਦੇ ਰਾਗੀ ਜਥੇ ਵਲੋਂ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ¢ ਸਕੂਲ ਦੇ ਪਿ੍ੰਸੀਪਲ ਜਸਵੀਰ ਕੌਰ ਮਾਨ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ¢ ਸਕੂਲ ਦੇ ਚੇਅਰਮੈਨ ਸੰਤ ਬਾਬਾ ਅਮਨਦੀਪ ਸਿੰਘ ਅਤੇ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵਲੋਂ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਸ਼ ਪੁਰਬ ਦੇ ਵਿਸ਼ੇਸ਼ ਮੌਕੇ 'ਤੇ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ ¢
ਪਿਛਲੀ ਖ਼ਬਰ ਐਮ.ਪੀ. ਰਾਜਾ ਵੜਿੰਗ ਦਾ ਬੂਟਾ ਸਿੰਘ ਪ੍ਰਤੀ ਬਿਆਨ ਨਿੰਦਣਯੋਗ- ਕਮਲਜੀਤ ਚਾਵਲਾ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਬਾਰੇ ਲਗਾਏ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।