ਈਸੜੂ, 6 ਨਵੰਬਰ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਵਸ ਬਹੁਤ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ, ਭਾਸ਼ਣ, ਕਵਿਤਾਵਾਂ, ਕਵੀਸ਼ਰੀ ਅਤੇ ਧਾਰਮਿਕ ਗੀਤ ਪੇਸ਼ ਕੀਤੇ | ਸਾਰੇ ਵਿਦਿਆਰਥੀ ਕੇਸਰੀ ਦੁਪੱਟੇ ਅਤੇ ਦਸਤਾਰਾਂ ਦੇ ਵਿੱਚ ਸੱਜ ਕੇ ਸਕੂਲ ਆਏ | ਪਿ੍ੰਸੀਪਲ ਨੇਹਾ ਢੱਲ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਨਨਕਾਣਾ ਸਾਹਿਬ ਐਜੂਕੇਸ਼ਨਲ ਟਰੱਸਟ ਦੇ ਡਾਇਰੈਕਟਰ ਸਰਦਾਰ ਇਕਬਾਲ ਸਿੰਘ ਅਤੇ ਸਮੂਹ ਕਮੇਟੀ ਮੈਂਬਰ ਸਾਹਿਬਾਨ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਬੈਨੀਪਾਲ ਅਤੇ ਰਵਿੰਦਰ ਸਿੰਘ ਬੈਨੀਪਾਲ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ |