17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰੂ ਘਰ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ

ਅਜੀਤ ਡੈਸਕ 07-11-2025
ਮਾਛੀਵਾੜਾ ਸਾਹਿਬ, 6 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਨਗਰੀ ਮਾਛੀਵਾੜਾ ਸਾਹਿਬ ਦੇ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਦਾ ਕੰਮ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਅਤੇ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ ਨੇ ਸ਼ੁਰੂ ਕਰਵਾਇਆ¢ ਇਸ ਮੌਕੇ ਪ੍ਰਧਾਨ ਮੋਹਿਤ ਕੁੰਦਰਾ ਨੇ ਕਿਹਾ ਕਿ ਚਰਨ ਕੰਵਲ ਚੌਂਕ ਤੋਂ ਗੁਰਦੁਆਰਾ ਸਾਹਿਬ ਨੂੰ ਜਾਂਦੀ ਸੜਕ ਦੀ ਹਾਲਤ ਕਾਫ਼ੀ ਖਸਤਾ ਸੀ, ਜਿਸ ਕਾਰਨ ਰੋਜ਼ਾਨਾ ਨਤਮਸਤਕ ਹੋਣ ਜਾਂਦੀਆਂ ਸੜਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ¢ ਉਨ੍ਹਾਂ ਕਿਹਾ ਕਿ ਇਹ ਮਾਮਲਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਧਿਆਨ ਵਿਚ ਲਿਆਂਦਾ, ਜਿਨ੍ਹਾਂ ਦੇ ਯਤਨਾਂ ਸਦਕਾ ਸੜਕ ਦੀ ਮੁਰੰਮਤ ਦਾ ਇਹ ਕੰਮ ਅੱਜ ਸ਼ੁਰੂ ਕਰਵਾਇਆ ਗਿਆ¢ ਉਨ੍ਹਾਂ ਅਨੁਸਾਰ ਅਗਲੇ ਮਹੀਨੇ ਹੋਣ ਵਾਲੇ ਜੋੜ ਮੇਲ ਦੇ ਮੱਦੇਨਜ਼ਰ ਇਸ ਸੜਕ ਦੀ ਮੁਰੰਮਤ ਦਾ ਕੰਮ ਅੱਜ ਸ਼ੁਰੂ ਕਰਵਾਇਆ ਗਿਆ, ਜਿਸ ਦੇ ਚੱਲਦਿਆਂ ਜਿਨ੍ਹਾਂ ਥਾਵਾਂ 'ਤੇ ਸੜਕ ਬਹੁਤ ਜ਼ਿਆਦਾ ਖ਼ਰਾਬ ਹੈ | ਉੱਥੇ ਉਸ ਦੀ ਮੁਰੰਮਤ ਦਾ ਕੰਮ ਕਰਵਾ ਦਿੱਤਾ ਜਾਵੇਗਾ¢ ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਲਈ ਟੈਂਡਰ ਪ੍ਰਕਿ੍ਆ ਜਾਰੀ ਹੈ ਅਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਯਤਨਾਂ ਸਦਕਾ ਜੋੜ ਮੇਲ ਤੋਂ ਬਾਅਦ ਇਸ ਸੜਕ ਦਾ ਨਿਰਮਾਣ ਸ਼ੁਰੂ ਕਰਵਾ ਦਿੱਤਾ ਜਾਵੇਗਾ¢
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਦੋਰਾਹਾ ਵਿਖੇ ਐੱਨ.ਐੱਸ.ਐੱਸ. ਕੈਂਪ ਦੀ ਸਮਾਪਤੀ ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਈਸੜੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।