17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕੈਂਬਰਿਜ ਮਾਡਰਨ ਸਕੂਲ ਦੇ ਵਿਦਿਆਰਥੀਆਂ ਨੇ ਸੈਂਟਰ ਪੱਧਰ ਪ੍ਰਾਇਮਰੀ ਸਕੂਲ ਖੇਡਾਂ-2025 ਵਿਚ ਜਿੱਤੇ ਗੋਲਡ ਮੈਡਲ

ਅਜੀਤ ਡੈਸਕ 07-11-2025
ਮਲੌਦ, 6 ਨਵੰਬਰ (ਸਹਾਰਨ ਮਾਜਰਾ)- ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਕੈਂਬਰਿਜ ਮਾਡਰਨ ਸੀਨੀਅਰ ਸੈਕਡਰੀ ਸਕੂਲ ਚੋਮੋਂ ਮਲੌਦ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲੇ ਵਿਚ (ਅੰਡਰ-11) ਲੜਕੇ ਅਤੇ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਪਿ੍ੰਸੀਪਲ ਸੰਜੀਵ ਸ਼ਰਮਾ ਮੋਦਗਿਲ ਨੇ ਜੇਤੂ ਬੱਚਿਆਂ ਨੂੰ ਮੁਬਾਰਕ ਦਿੰਦਿਆਂ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਇਸ ਸੰਸਥਾ ਦੇ ਵਿਦਿਆਰਥੀ ਹਮੇਸ਼ਾ ਹੀ ਵਿਦਿਅਕ ਅਤੇ ਖੇਡ ਮੁਕਾਬਲਿਆਂ ਵਿੱਚ ਮੋਹਰੀ ਰਹਿੰਦੇ ਹਨ | ਇਸੇ ਕੜੀ ਤਹਿਤ ਅੰਡਰ-11 ਦੇ ਵਿਦਿਆਰਥੀ ਕਰਮਵੀਰ ਜੋਸ਼ੀ ਅਤੇ ਹਰਗੁਰ ਸਿੰਘ ਦੋਵਾਂ ਨੇ ਬੈਡਮਿੰਟਨ ਵਿੱਚ ਗੋਲਡ ਮੈਡਲ ਜਿੱਤੇ | ਲੜਕੀਆਂ ਦੇ ਗਰੁੱਪ ਵਿਚੋਂ ਅਰਸ਼ਦੀਪ ਕੌਰ ਅਤੇ ਅਸ਼ਨੀਤ ਕੌਰ ਨੇ ਬੈਡਮਿੰਟਨ ਵਿਚ ਗੋਲਡ ਮੈਡਲ ਜਿੱਤੇ | ਸਿਮਰਜੋਤ ਕੌਰ ਨੇ 400 ਮੀਟਰ ਦੌੜ ਵਿੱਚ ਸਿਲਵਰ ਮੈਡਲ ਪ੍ਰਾਪਤ ਕੀਤਾ | ਇਸ ਮੌਕੇ ਕਰਮਦੀਪ ਕੌਰ, ਹਰਪ੍ਰੀਤ ਸਿੰਘ, ਪਿਯੂਸ਼ ਧਮਨ, ਮਨਪ੍ਰੀਤ ਕੌਰ, ਸ਼ਬਨਮ, ਸਿਮਰਨਜੀਤ ਕੌਰ, ਕਮਲਪ੍ਰੀਤ, ਗਗਨ, ਜੋਤੀ, ਸੰਦੀਪ ਕੌਰ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਅਰਸ਼ਪ੍ਰੀਤ ਕੌਰ, ਕਿਰਨਪਾਲ ਕੌਰ, ਜਸਪ੍ਰੀਤ ਕੌਰ, ਰਣਜੀਤ ਕੌਰ, ਕਿਰਨਜੀਤ ਕੌਰ ਆਦਿ ਸਮੂਹ ਸਟਾਫ਼ ਮੈਂਬਰ ਸ਼ਾਮਿਲ ਸਨ |
ਪਿਛਲੀ ਖ਼ਬਰ ਝਾੜ ਸਾਹਿਬ ਕਾਲਜ ਵਿਖੇ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਦੀ ਜਾਣਕਾਰੀ ਦਿੱਤੀ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਦੋਰਾਹਾ ਵਿਖੇ ਐੱਨ.ਐੱਸ.ਐੱਸ. ਕੈਂਪ ਦੀ ਸਮਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।