ਸਮਰਾਲਾ, 6 ਨਵੰਬਰ (ਕੁਲਵਿੰਦਰ ਸਿੰਘ)-ਸਥਾਨਕ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਟੈਗੋਰ ਗਲੋਬਲ ਸਕੂਲ ਸੀਨੀਅਰ ਸੈਕੰਡਰੀ ਸਮਰਾਲਾ ਨੇ ਹਮੇਸ਼ਾ ਵਿਦਿਆਰਥੀਆਂ ਦੇ ਅਕਾਦਮਿਕ ਵਿਕਾਸ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਪੱਖ ਨੂੰ ਮੁੱਖ ਰੱਖਦਿਆਂ ਹਮੇਸ਼ਾ ਹੀ ਆਪਣੇ ਕਾਰਜ ਕੀਤੇ ਹਨ | ਇਸੇ ਪ੍ਰਵਿਰਤੀ ਅਧੀਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀ ਮਨੋਜ ਕੁਮਾਰ ਨੇ ਵਿਦਿਆਰਥੀਆਂ ਨੂੰ ਆਪਣੇ ਭਾਸ਼ਣ ਰਾਹੀਂ ਗੁਰੂ ਜੀ ਦੇ ਜੀਵਨ ਬਾਰੇ ਦੱਸ ਕੇ ਉਨ੍ਹਾਂ ਦੀਆਂ ਦਿੱਤੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਕੂਲ ਮੈਨੇਜਮੈਂਟ ਡਾਇਰੈਕਟਰ ਬਾਲ ਕਿ੍ਸ਼ਨ ਅਨੇਜਾ ਅਤੇ ਸਵਾਤੀ ਅਨੇਜਾ ਨੇ ਬੱਚਿਆਂ ਨੂੰ ਗੁਰਪੁਰਬ ਪ੍ਰਕਾਸ਼ ਦੀਆਂ ਵਧਾਈਆਂ ਦਿੱਤੀਆਂ |