17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪ੍ਰਕਾਸ਼ ਪੁਰਬ ਸਬੰਧੀ ਸ਼ਬਦ ਕੀਰਤਨ ਸਮਾਗਮ

ਅਜੀਤ ਡੈਸਕ 07-11-2025
ਮਾਛੀਵਾੜਾ ਸਾਹਿਬ, 6 ਨਵੰਬਰ (ਰਾਜਦੀਪ ਸਿੰਘ ਅਲਬੇਲਾ) - ਸਥਾਨਕ ਕੁਹਾੜਾ ਰੋਡ 'ਤੇ ਸਥਿਤ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਮਾਛੀਵਾੜਾ ਸਾਹਿਬ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸ਼ਬਦ ਕੀਰਤਨ ਸਮਾਗਮ ਕਰਵਾਇਆ ਗਿਆ | ਗੁਰੂ ਮਹਾਰਾਜ ਦੀ ਸਵਾਰੀ ਬੈਂਡ ਅਤੇ ਸ਼ਬਦ ਕੀਰਤਨ ਦੇ ਨਾਲ ਸਕੂਲ ਵਿਚ ਲਿਆਂਦੀ ਗਈ ਜਿਸ ਦਾ ਸਵਾਗਤ ਫੁੱਲਾਂ ਦੀ ਵਰਖਾ ਨਾਲ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਨਾਲ ਹੋਈ | ਇਸ ਤੋਂ ਬਾਅਦ ਬੱਚਿਆਂ ਵੱਲੋਂ ਸ਼ਬਦ ਕੀਰਤਨ ਬਹੁਤ ਹੀ ਸੁਰੀਲੇ ਢੰਗ ਨਾਲ ਗਾਇਆ ਗਿਆ | ਬੱਚਿਆਂ ਨੇ ਬੜੀ ਸ਼ਰਧਾ ਨਾਲ ਮੱਥਾ ਟੇਕ ਕੇ ਕੜਾਹ ਪ੍ਰਸ਼ਾਦ ਛਕਿਆ | ਸਕੂਲ ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਨੇ ਸਾਰੇ ਬੱਚਿਆਂ ਅਤੇ ਸਟਾਫ ਮੈਂਬਰਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ | ਬੱਚਿਆਂ ਲਈ ਲੰਗਰ ਪ੍ਰਸ਼ਾਦ ਦਾ ਵੀ ਪ੍ਰਬੰਧ ਕੀਤਾ ਗਿਆ |
ਪਿਛਲੀ ਖ਼ਬਰ ਸਿੱਧਸਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਟੈਗੋਰ ਗਲੋਬਲ ਸਕੂਲ ਸੀਨੀਅਰ ਸੈਕੰਡਰੀ ਸਮਰਾਲਾ ਵਲੋਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।