ਅਹਿਮਦਗੜ੍ਹ, 6 ਨਵੰਬਰ (ਪੁਰੀ)-ਸਥਾਨਕ ਅਨਾਜ ਮੰਡੀ ਵਿਖੇ ਇਸ ਵਾਰ ਝੋਨੇ ਦੀ ਖ਼ਰੀਦ ਸਬੰਧੀ ਸਾਰੇ ਇੰਤਜ਼ਾਮ ਸਫਲ ਸਿੱਧ ਹੋਏ ਹਨ¢ ਇਹ ਪ੍ਰਗਟਾਵਾ ਕਰਦਿਆਂ ਚੇਅਰਮੈਨ ਮਾਰਕੀਟ ਕਮੇਟੀ ਕਮਲਜੀਤ ਸਿੰਘ ਉੱਭੀ ਨੇ ਦੱਸਿਆ ਕਿ ਅਹਿਮਦਗੜ੍ਹ ਮਾਰਕੀਟ ਕਮੇਟੀ ਅਧੀਨ ਪੈਂਦੇ ਸਾਰੇ ਖ਼ਰੀਦ ਕੇਂਦਰਾਂ ਅੰਦਰ ਝੋਨੇ ਦੀ ਆਮਦ ਜ਼ੋਰਾਂ ਨਾਲ ਚਲ ਰਹੀ ਹੈ ਅਤੇ ਸਰਕਾਰੀ ਏਜੰਸੀਆਂ ਵਲੋਂ ਕੀਤੇ ਗਏ ਸਾਰੇ ਇੰਤਜ਼ਾਮ ਸ਼ਾਨਦਾਰ ਪਾਏ ਗਏ ¢ ਅਹਿਮਦਗੜ੍ਹ ਅਨਾਜ ਮੰਡੀ ਵਿਖੇ ਉਨ੍ਹਾਂ ਵੱਖ-ਵੱਖ ਆੜ੍ਹਤੀਆਂ ਦੀਆਂ ਦੁਕਾਨਾਂ 'ਤੇ ਜਾ ਕੇ ਸਰਕਾਰ ਨੂੰ ਵੇਚੇ ਗਏ ਝੋਨੇ ਦੀਆਂ ਬੋਰੀਆਂ ਦਾ ਵਜ਼ਨ ਚੈੱਕ ਕੀਤਾ ਜੋ ਸਾਰੇ ਹੀ ਸਹੀ ਪਾਏ ਗਏ¢ ਇਸ ਸਬੰਧੀ ਉਨ੍ਹਾਂ ਸਾਰੇ ਆੜ੍ਹਤੀਆਂ ਵਲੋਂ ਮਿਲ ਰਹੇ ਸਹਿਯੋਗ ਪ੍ਰਤੀ ਧੰਨਵਾਦ ਕੀਤਾ ¢ ਇਸ ਮੌਕੇ 'ਤੇ ਆੜ੍ਹਤੀ ਐਸੋ. ਦੇ ਪ੍ਰਧਾਨ ਮਨੋਜ ਸ਼ਰਮਾ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਤੋਂ ਇਲਾਵਾ ਅਧਿਕਾਰੀ ਵੀ ਹਾਜ਼ਰ ਸਨ¢