17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਲੈਕਚਰਾਰ ਕੇਡਰ ਯੂਨੀਅਨ ਵਲੋਂ ਨਰਿੰਦਰ ਸਿੰਘ ਦਾ ਉੱਤਮ ਅਧਿਆਪਕ ਪੁਰਸਕਾਰ ਨਾਲ ਸਨਮਾਨ

ਅਜੀਤ ਡੈਸਕ 07-11-2025
ਕੁਹਾੜਾ, 6 ਨਵੰਬਰ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਯੂਨੀਅਨ ਦੇ ਵਫ਼ਦ ਵਲੋਂ ਨਰਿੰਦਰ ਸਿੰਘ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲੀ ਲੁਧਿਆਣਾ ਨੂੰ ਨੈਸ਼ਨਲ ਅਵਾਰਡ ਮਿਲਣ 'ਤੇ ਯੂਨੀਅਨ ਵਲੋਂ ਉੱਤਮ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ¢ ਯੂਨੀਅਨ ਪ੍ਰਧਾਨ ਢਿੱਲੋਂ ਨੇ ਦੱਸਿਆ ਕਿ ਨਰਿੰਦਰ ਸਿੰਘ ਨੂੰ 2012 ਵਿਚ ਸਟੇਟ ਐਵਾਰਡ ਅਤੇ 2025 ਵਿਚ ਨੈਸ਼ਨਲ ਅਵਾਰਡ ਮਿਲਣ 'ਤੇ ਸਮੁੱਚੇ ਅਧਿਆਪਕ ਵਰਗ ਨੂੰ ਮਾਣ ਮਹਿਸੂਸ ਹੋ ਰਿਹਾ ਹੈ ¢ ਇਸ ਮੌਕੇ ਯੂਨੀਅਨ ਆਗੂ ਹਰਪ੍ਰੀਤ ਸਿੰਘ ਸਾਹਨੇਵਾਲ, ਜਗਦੀਪ ਸਿੰਘ, ਹਰਜਿੰਦਰ ਸਿੰਘ ਖੱਖ, ਜਸਵਿੰਦਰ ਸਿੰਘ, ਬਲਰਾਜ ਸਿੰਘ ਗਰੇਵਾਲ, ਗੁਰਿੰਦਰ ਸਿੰਘ, ਦਵਿੰਦਰ ਸਿੰਘ ਗੁਰੂ, ਗੁਰਦੀਪ ਸਿੰਘ, ਰਾਜਨ ਕੁਮਾਰ, ਮਿਹਜੀਤ ਸਿੰਘ ਗਿੱਲ ਅਤੇ ਸਕੂਲ ਦਾ ਸਟਾਫ਼ ਅਨਿਲ ਕੁਮਾਰ, ਨਵਦੀਪ ਕੌਰ, ਅਮਰਿੰਦਰ ਸਿੰਘ, ਪਰਦੀਪ ਕੌਰ, ਅਕਸ਼ੈ ਗੋਇਲ, ਨੀਲਮ ਰਾਣੀ, ਦਵਿੰਦਰ ਕੌਰ ਅੰਜਲੀ, ਅਮਨਦੀਪ ਕੌਰ, ਨਿਸ਼ਾ ਹਾਜ਼ਰ ਸਨ¢ ਇਸ ਮੌਕੇ ਨਰਿੰਦਰ ਸਿੰਘ ਨੇ ਯੂਨੀਅਨ ਆਗੂਆਂ ਦਾ ਧੰਨਵਾਦ ਕੀਤਾ ਹੈ¢
ਪਿਛਲੀ ਖ਼ਬਰ ਗਰੀਨਵਿਊ ਸਕੂਲ ਬੇਗੋਵਾਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਸਫਲ ਸਿੱਧ ਹੋਏ-ਉੱਭੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।