ਦੋਰਾਹਾ, 6 ਨਵੰਬਰ (ਮਨਜੀਤ ਸਿੰਘ ਗਿੱਲ)-ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਨੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਵੱਲੋਂ ਕਰਵਾਏ ਗਏ ਵੱਖ ਵੱਖ ਸਕੂਲਾਂ ਦੇ ਕਰਵਾਏ ਖੇਡ ਮੁਕਾਬਲਿਆਂ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਂਦਿਆਂ ਆਪਣੀ ਜਿੱਤ ਦਰਜ ਕੀਤੀ | ਇਸ ਮੌਕੇ ਪਿ੍ੰਸੀਪਲ ਅਤੇ ਸਟਾਫ਼ ਮੈਂਬਰਾਂ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਯਾਦਗਾਰੀ ਤਸਵੀਰ ਕਰਵਾਈ ਗਈ | ਇਸ ਮੌਕੇ ਪ੍ਰਧਾਨ ਰਛਪਾਲ ਸਿੰਘ ਮਾਂਗਟ, ਪ੍ਰਬੰਧਕ ਰਣਬੀਰ ਸਿੰਘ ਮਾਂਗਟ, ਮਨਦੀਪ ਸਿੰਘ ਮਾਂਗਟ, ਰਾਜਵਿੰਦਰ ਸਿੰਘ ਡੀ. ਪੀ., ਪਰਮਜੀਤ ਕੌਰ ਡੀ. ਪੀ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |