ਬੀਜਾ, 6 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਖੇਤੀਬਾੜੀ ਵਿਭਾਗ ਵੱਲੋਂ ਖੇਤਾਂ ਵਿਚ ਰਹਿੰਦ ਖੰੂਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਹੁਣ ਵਿਦਿਆਰਥੀ ਵਰਗ ਨੂੰ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਗਿਆ ਹੈ, ਇਸੇ ਲੜੀ ਤਹਿਤ ਕਿ੍ਸ਼ੀ ਵਿਗਿਆਨ ਕੇਂਦਰ ਸਮਰਾਲਾ ਵੱਲੋਂ ਰੁਪਾਲੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਹ ਕੈਂਪ ਡਾ. ਵਿਪਨ ਰਾਮਪਾਲ ਦੀ ਅਗਵਾਈ ਹੇਠ ਲਗਾਇਆ ਗਿਆ | ਕੈਪ ਦੌਰਾਨ ਵਿਦਿਆਰਥੀਆਂ ਵਿਚ ਪਰਾਲੀ ਨਾ ਸਾੜਨ ਸੰਬੰਧੀ ਪੋਸਟਰ ਮੇਕਿੰਗ , ਕਵਿਤਾਵਾਂ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਡਾ. ਪਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਕਿ੍ਸ਼ੀ ਵਿਗਿਆਨ ਕੇਂਦਰ ਦਾ ਇਹ ਸੁਨੇਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਅੱਗ ਨਾ ਲਗਾਓ |