17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਖ਼ੂਨਦਾਨ ਕੈਂਪ

ਅਜੀਤ ਡੈਸਕ 07-11-2025
ਮਾਛੀਵਾੜਾ ਸਾਹਿਬ, 6 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਲਗਾਇਆ ਗਿਆ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ ਦੀ ਟੀਮ ਵਲੋਂ 38 ਯੂਨਿਟ ਖੂਨ ਇਕੱਤਰ ਕੀਤਾ ਗਿਆ¢ ਇਸ ਮੌਕੇ ਗੁਰਪ੍ਰੀਤ ਸਿੰਘ ਬੇਦੀ ਨੇ ਆਪਣੇ ਜਨਮ ਦਿਨ ਮੌਕੇ 41ਵੀਂ ਵਾਰ ਖ਼ੂਨਦਾਨ ਕੀਤਾ ਜਿਨ੍ਹਾਂ ਨੂੰ ਪ੍ਰਬੰਧਕਾਂ ਨੇ ਸਨਮਾਨਿਤ ਵੀ ਕੀਤਾ¢ ਕੈਂਪ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦਾ ਭਰਪੂਰ ਸਹਿਯੋਗ ਰਿਹਾ¢ ਇਸ ਮੌਕੇ ਮੈਨੇਜਰ ਜਸਵੀਰ ਸਿੰਘ ਮੰਗਲੀ, ਹਰਜਤਿੰਦਰ ਸਿੰਘ ਪਵਾਤ, ਸਤਿੰਦਰ ਸਿੰਘ ਖੀਰਨੀਆਂ, ਮਨਜੀਤ ਸਿੰਘ ਮੁੱਤੋਂ, ਚਰਨਜੀਤ ਸਿੰਘ ਥੋਪੀਆ, ਰਮੇਸ਼ ਹੀਰਾ, ਨੋਨੀ ਲੱਖੋਵਾਲ ਆਦਿ ਵੀ ਮੌਜੂਦ ਸਨ¢
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬੁਆਣੀ ਵਿਚ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਰੁਪਾਲੋਂ ਸਕੂਲ 'ਚ ਕਿ੍ਸ਼ੀ ਵਿਗਿਆਨ ਕੇਂਦਰ ਨੇ ਲਗਾਇਆ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।