17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬੁਆਣੀ ਵਿਚ ਸਜਾਇਆ ਨਗਰ ਕੀਰਤਨ

ਅਜੀਤ ਡੈਸਕ 07-11-2025
ਦੋਰਾਹਾ, 6 ਨਵੰਬਰ (ਪੱਤਰ ਪ੍ਰੇਰਕ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਬੁਆਣੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਧਾਰਮਿਕ ਸਮਾਗਮ ਕਰਵਾਏ ਗਏ | ਸਵੇਰ ਸਮੇਂ ਅੰਮਿ੍ਤ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾ ਕੇ ਆਸਾ ਦੀ ਵਾਰ ਦਾ ਕੀਰਤਨ ਕੀਤਾ ਗਿਆ | ਉਪਰੰਤ ਨਗਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ | ਨਗਰ ਦੀ ਪਰਿਕਰਮਾ ਕਰਦਿਆਂ ਸੰਗਤਾਂ ਨੇ ਥਾਂ ਥਾਂ ਉੱਤੇ ਵੱਖ-ਵੱਖ ਕਿਸਮ ਦੇ ਲੰਗਰ ਵਰਤਾਏ |
ਪਿਛਲੀ ਖ਼ਬਰ ਸੀਨੀਅਰ ਵੈਟਰਨਰੀ ਅਫ਼ਸਰ ਡਾ: ਵਿਜੇ ਕੁਮਾਰ ਨੂੰ ਡਿਪਟੀ ਡਾਇਰੈਕਟਰ ਦਾ ਵਾਧੂ ਚਾਰਜ ਮਿਲਿਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।