25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਕੈਬਨਿਟ ਮੰਤਰੀ ਸੌਂਦ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਖੰਨਾ ਵਿਚ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਾ ਮੁਕਤੀ ਸੰਬੰਧੀ ਸਿਖਲਾਈ ਦਿੱਤੀ

ਅਜੀਤ ਡੈਸਕ 08-11-2025
ਖੰਨਾ, 7 ਨਵੰਬਰ (ਹਰਜਿੰਦਰ ਸਿੰਘ ਲਾਲ)-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਖੰਨਾ ਦੇ ਪਿੰਡਾਂ ਅਤੇ ਸ਼ਹਿਰਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੀ ਏ. ਐੱਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਆਡੀਟੋਰੀਅਮ ਵਿਚ ਸਿਖਲਾਈ ਦੇਣ ਦਾ ਵਿਸ਼ੇਸ਼ ਸਮਾਗਮ ਉਲੀਕਿਆ ਗਿਆ, ਜਿਸ ਵਿਚ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਅਗਲੇ ਪੜਾਅ ਦੌਰਾਨ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਸਿਖਲਾਈ ਦਿੱਤੀ ਗਈ¢ ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ¢ ਇਸ ਮੌਕੇ ਐੱਸ. ਡੀ. ਐੱਮ. ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਸਮੂਹ ਵਾਰਡ ਡਿਫੈਂਸ ਕਮੇਟੀ ਮੈਂਬਰਾਂ ਅਤੇ ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਸਮੁੱਚੇ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਲਈ ਲਗਾਤਾਰ ਵੱਡੇ ਉਪਰਾਲੇ ਕਰ ਰਹੀ ਹੈ | ਪ੍ਰੰਤੂ ਨਸ਼ਿਆਂ ਦਾ ਜੜ੍ਹ ਤੋਂ ਖ਼ਾਤਮਾ ਕੇਵਲ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ¢ ਉਨ੍ਹਾਂ ਨੇ ਕਿਹਾ ਕਿ ਕਦੇ ਵੀ ਨਸ਼ਾ ਕਰਨ ਵਾਲੇ ਵਿਅਕਤੀ ਨਾਲ ਦੁਰਵਿਵਹਾਰ ਨਾ ਕੀਤਾ ਜਾਵੇ | ਉਸ ਦੀ ਮਾਨਸਿਕ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਉਸ ਵਿਅਕਤੀ ਨਾਲ ਸੁਹਿਰਦ ਗੱਲਬਾਤ ਕੀਤੀ ਜਾਵੇ ਕਿਉਂਕਿ ਅਜਿਹੇ ਮੌਕੇ ਉਸ ਵਿਅਕਤੀ ਨੂੰ ਸਭ ਤੋਂ ਵੱਧ ਜ਼ਰੂਰਤ ਮੇਲ ਜੋਲ ਦੀ ਹੈ¢ ਨਸ਼ਿਆਂ ਦੇ ਸੌਦਾਗਰਾਂ ਦਾ ਸਮਾਜ ਵਿਚੋਂ ਖ਼ਾਤਮਾ ਕਰਨ ਲਈ ਨਸ਼ਾ ਤਸਕਰਾਂ ਨੂੰ ਸਮਾਜ ਵਿਚੋਂ ਬਾਹਰ ਕਰਨਾ ਬਹੁਤ ਜ਼ਰੂਰੀ ਹੈ¢ ਬਿਨਾਂ ਡਰ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਜੋ ਗੁਪਤ ਰੱਖੀ ਜਾਵੇਗੀ¢ ਥਾਣਾ ਸਦਰ ਖੰਨਾ ਦੇ ਐੱਸ. ਐੱਚ. ਓ. ਸਤਨਾਮ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਬਾਰੇ ਸੂਚਨਾਵਾਂ ਸਿੱਧੇ ਤੌਰ 'ਤੇ ਪੁਲਿਸ ਨਾਲ ਸਾਂਝੀਆਂ ਕੀਤੀਆਂ ਜਾ ਸਕਦੀਆਂ ਹਨ¢ ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ¢ ਇਸ ਮੌਕੇ ਹਲਕਾ ਕੋਆਰਡੀਨੇਟਰ ਪਰਮਪ੍ਰੀਤ ਸਿੰਘ ਪੌਂਪੀ, ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਤਵਿੰਦਰ ਸਿੰਘ, ਰੀਡਰ ਜਸਵੀਰ ਸਿੰਘ, ਪੰਚਾਇਤ ਅਫ਼ਸਰ ਕੁਲਦੀਪ ਸਿੰਘ, ਪਿ੍ੰਸੀਪਲ ਨਵਤੇਜ ਸ਼ਰਮਾ ਤੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ¢
ਪਿਛਲੀ ਖ਼ਬਰ ਪਰਾਲੀ ਨੂੰ ਨਾ ਸਾੜਨ ਬਾਰੇ ਕੀਤਾ ਜਾ ਰਿਹੈ ਨਿਰੰਤਰ ਜਾਗਰੂਕ ਅਗਲੀ ਖ਼ਬਰ ਭਾ. ਕਿ. ਯੂ. (ਏਕਤਾ-ਉਗਰਾਹਾਂ) ਵਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਰਸ਼ ਦੀ ਹਮਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।