25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸਿਹਤ ਮੰਤਰੀ ਨੇ ਦੋਰਾਹਾ ਕਮਿਊਨਿਟੀ ਹੈਲਥ ਸੈਂਟਰ ਦਾ ਅਚਾਨਕ ਨਿਰੀਖਣ ਕੀਤਾ

ਅਜੀਤ ਡੈਸਕ 08-11-2025
ਦੋਰਾਹਾ, 7 ਨਵੰਬਰ (ਮਨਜੀਤ ਸਿੰਘ ਗਿੱਲ)-ਸਿਹਤ ਮੰਤਰੀ ਬਲਬੀਰ ਸਿੰਘ ਨੇ ਅੱਜ ਰਾਸ਼ਟਰੀ ਰਾਜ ਮਾਰਗ 'ਤੇ ਦੋਰਾਹਾ ਕਮਿਊਨਿਟੀ ਹੈਲਥ ਸੈਂਟਰ ਦਾ ਅਚਾਨਕ ਦੌਰਾ ਕੀਤਾ ਅਤੇ ਸੈਂਟਰ ਦਾ ਨਿਰੀਖਣ ਕੀਤਾ¢ ਉਨ੍ਹਾਂ ਨੇ ਸਿਵਲ ਸਰਜਨ ਨੂੰ ਉਨ੍ਹਾਂ ਕਮੀਆਂ ਬਾਰੇ ਹਦਾਇਤਾਂ ਦਿੱਤੀਆਂ ਜੋ ਉਨ੍ਹਾਂ ਨੇ ਦੇਖੀ¢ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਨੂੰ ਜਲਦੀ ਹੀ ਸਾਰੇ ਜ਼ਰੂਰੀ ਮੈਡੀਕਲ ਸਟਾਫ਼ ਅਤੇ ਉਪਕਰਨ ਪ੍ਰਦਾਨ ਕੀਤੇ ਜਾਣਗੇ¢ ਉਨ੍ਹਾਂ ਅੱਗੇ ਕਿਹਾ ਕਿ ਡਾਕਟਰਾਂ ਅਤੇ ਨਰਸਿੰਗ ਸਟਾਫ਼ ਦੀ ਭਰਤੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ¢ ਉਨ੍ਹਾਂ ਇਹ ਵੀ ਕਿਹਾ ਕਿ ਜੀ. ਟੀ. ਰੋਡ 'ਤੇ ਸਥਿਤ ਇਹ ਸਿਹਤ ਕੇਂਦਰ ਐਮਰਜੈਂਸੀ ਲਈ 24 ਘੰਟੇ ਖੁੱਲ੍ਹਾ ਰਹੇਗਾ ਕਿਉਂਕਿ ਸੜਕ ਹਾਦਸਿਆਂ ਕਾਰਨ ਅਕਸਰ ਮਰੀਜ਼ਾਂ ਨੂੰ ਲੁਧਿਆਣਾ ਰੈਫ਼ਰ ਕੀਤਾ ਜਾਂਦਾ ਹੈ¢ ਨਿਰੀਖਣ ਤੋਂ ਬਾਅਦ ਉਨ੍ਹਾਂ ਨੇ ਸਿਹਤ ਕੇਂਦਰ 'ਚ ਰੁੱਖ ਲਗਾਉਣ ਦੇ ਵੀ ਨਿਰਦੇਸ਼ ਦਿੱਤੇ¢ ਉਨ੍ਹਾਂ ਸਿਹਤ ਕੇਂਦਰ ਵਿਚ ਕੁੱਝ ਕਮੀਆਂ ਵੀ ਦੇਖੀਆਂ, ਜਿਨ੍ਹਾਂ ਨੂੰ ਉਨ੍ਹਾਂ ਨੇ ਮੌਜੂਦ ਸਟਾਫ਼ ਨੂੰ ਠੀਕ ਕਰਨ ਦੇ ਨਿਰਦੇਸ਼ ਦਿੱਤੇ¢ ਜ਼ਿਕਰਯੋਗ ਹੈ ਕਿ ਲਗਭਗ 9 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਕਮਿਊਨਿਟੀ ਹੈਲਥ ਸੈਂਟਰ ਲੰਬੇ ਸਮੇਂ ਤੋਂ ਡਾਕਟਰ ਦੀ ਉਡੀਕ ਕਰ ਰਿਹਾ ਹੈ¢ ਸਮਾਜ ਸੇਵੀ ਸੰਸਥਾਵਾਂ ਦੇ ਵਿਰੋਧ ਤੋਂ ਬਾਅਦ ਸ਼ਹਿਰ ਦੀ ਡਿਸਪੈਂਸਰੀ ਨੂੰ ਇਸ ਕਮਿਊਨਿਟੀ ਹੈਲਥ ਸੈਂਟਰ ਵਿਚ ਤਬਦੀਲ ਕਰ ਦਿੱਤਾ ਗਿਆ¢ ਹੁਣ, ਸਿਹਤ ਮੰਤਰੀ ਦੇ ਦੌਰੇ ਤੋਂ ਬਾਅਦ, ਵਸਨੀਕਾਂ ਨੂੰ ਉਮੀਦ ਦੀ ਕਿਰਨ ਦਿਖਾਈ ਦਿੰਦੀ ਹੈ¢ ਅੱਜ ਸਿਹਤ ਮੰਤਰੀ ਨੇ ਕਮਿਊਨਿਟੀ ਹੈਲਥ ਸੈਂਟਰ ਦਾ ਨਿਰੀਖਣ ਕੀਤਾ, ਜਿਸ ਨਾਲ ਲੋਕਾਂ ਨੂੰ ਉਮੀਦ ਮਿਲੀ ਕਿ ਇਸ ਕਮਿਊਨਿਟੀ ਹੈਲਥ ਸੈਂਟਰ ਵਿਚ ਜਲਦੀ ਹੀ ਹਰ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ¢
ਪਿਛਲੀ ਖ਼ਬਰ ਬੀ. ਡੀ. ਪੀ. ਓ. ਦਫ਼ਤਰ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਕੈਂਪ ਲਗਾਇਆ ਅਗਲੀ ਖ਼ਬਰ ਰੇਤ ਦੀ ਮਾਈਨਿੰਗ ਕਰਨ ਵਾਲੇ ਪ੍ਰਸ਼ਾਸਨ 'ਤੇ ਹੋਏ ਭਾਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।