ਮਾਛੀਵਾੜਾ ਸਾਹਿਬ, 7 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਬੀ. ਡੀ. ਪੀ. ਓ. ਦਫ਼ਤਰ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਕੈਂਪ ਲਗਾਇਆ ਗਿਆ¢ ਕੈਂਪ ਵਿਚ ਬਲਾਕ ਮਾਛੀਵਾੜਾ ਦੀਆਂ ਪੰਚਾਇਤਾਂ ਨੇ ਸ਼ਿਰਕਤ ਕੀਤੀ¢ ਕੈਂਪ ਵਿਚ ਐੱਸ. ਡੀ. ਐੱਮ. ਸਮਰਾਲਾ ਰਜਨੀਸ਼ ਅਰੋੜਾ, ਡੀ. ਐੱਸ. ਪੀ. ਸਮਰਾਲਾ ਤਰਲੋਚਨ ਸਿੰਘ ਅਤੇ 'ਆਪ' ਦੇ ਸੰਗਠਨ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਮਾਂਗਟ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ¢ ਜਸਪ੍ਰੀਤ ਸਿੰਘ ਮਾਂਗਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਨਸ਼ਾ ਤਸਕਰਾਂ ਨੂੰ ਕਿਵੇਂ ਠੱਲ੍ਹ ਪਾਈ ਜਾਵੇ¢ ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪਹਿਲਾਂ ਹੀ ਵਟਸਐਪ ਨੰਬਰ ਜਾਰੀ ਕੀਤਾ ਹੋਇਆ ਹੈ ਜਿਸ 'ਤੇ ਜਾਣਕਾਰੀ ਦੇਣ ਵਾਲੇ ਨਾਮ ਤੇ ਪਤਾ ਗੁਪਤ ਰੱਖਿਆ ਜਾਵੇਗਾ¢ ਡੀ. ਐੱਸ. ਪੀ. ਤਰਲੋਚਨ ਸਿੰਘ ਤੇ ਐੈੱਸ. ਡੀ. ਐੱਮ. ਰਜਨੀਸ਼ ਅਰੋੜਾ ਨੇ ਕਿਹਾ ਕਿ ਪੁਲਿਸ ਤੇ ਪ੍ਰਸ਼ਾਸਨ ਦੋਵੇਂ ਹੀ ਨਸ਼ਿਆਂ ਨੂੰ ਨੱਥ ਪਾਉਣ ਲਈ ਤਤਪਰ ਹਨ ਪਰ ਇਹ ਸਭ ਕੁੱਝ ਲੋਕਾਂ ਦੇ ਸਹਿਯੋਗ ਸਦਕਾ ਸੰਭਵ ਹੈ | ਅਧਿਕਾਰੀਆਂ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਤਹਿਸੀਲਦਾਰ ਰਾਜੇਸ਼ ਅਹੂਜਾ, ਐੱਸ. ਐੱਮ. ਓ. ਸਮਰਾਲਾ ਤਪਿਸ਼ ਬਰਾੜ, ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਕੌਂਸਲਰ ਜਗਮੀਤ ਸਿੰਘ ਮੱਕੜ, ਪ੍ਰਵੀਨ ਮੱਕੜ, ਰਣਜੀਤ ਸਿੰਘ ਜੀਤੀ, ਰਣਧੀਰ ਸਿੰਘ ਧੀਰਾ, ਅਮਨਦੀਪ ਸਿੰਘ, ਪਰਮਜੀਤ ਕੌਰ ਸਰਪੰਚ, ਗੁਰਪ੍ਰੀਤ ਸਿੰਘ, ਜਗਤਾਰ, ਨਰਿੰਦਰ, ਮਨਦੀਪ ਮਾਨ, ਜਸਵੀਰ ਸਿੰਘ ਗਿੱਲ ਹਾਜ਼ਰ ਸਨ |