ਮਾਛੀਵਾੜਾ ਸਾਹਿਬ, 7 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ ਇੱਕ ਭਗੌੜੇ ਵਿਅਕਤੀ ਅਤੇ ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਗਤਾਰ ਸਿੰਘ ਵਲੋਂ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਿਹਾ ਸੀ ਤਾਂ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਵੇਦ ਪਾਲ ਵਾਸੀ ਟੰਡੀ ਮੰਡ ਜੋ ਕਿ ਨਸ਼ੇ ਕਰਨ ਦਾ ਆਦੀ ਹੈ ਅਤੇ ਇਸ ਸਮੇਂ ਪਿੰਡ ਦੇ ਬਾਹਰ ਨਸ਼ੇ ਕਰ ਕੇ ਘੁੰਮ ਰਿਹਾ ਹੈ¢ ਪੁਲਿਸ ਵਲੋਂ ਉਸ ਨੂੰ ਗਿ੍ਫ਼ਤਾਰ ਕਰ ਕੇ ਜਦੋਂ ਡੋਪ ਟੈੱਸਟ ਕਰਵਾਇਆ ਤਾਂ ਰਿਪੋਰਟ ਪਾਜ਼ੀਟਿਵ ਆਈ¢ ਪੁੱਛਗਿੱਛ ਦੌਰਾਨ ਉਸ ਕੋਲੋਂ 2 ਗ੍ਰਾਮ ਨਸ਼ੀਲਾ ਪਦਾਰਥ ਵੀ ਬਰਾਮਦ ਹੋਇਆ¢ ਵੇਦ ਪਾਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ¢ ਦੂਸਰੇ ਮਾਮਲੇ ਸਬੰਧੀ ਏ. ਐੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਸੰਨ 2020 ਵਿਚ ਸ਼ਰਾਬ ਤਸਕਰੀ ਮਾਮਲੇ ਵਿਚ ਗੁਰਬਾਜ਼ ਸਿੰਘ ਵਾਸੀ ਟੱਪਰੀਆਂ 'ਤੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਦਾ ਪਰਚਾ ਦਰਜ ਹੋਇਆ ਅਤੇ ਜ਼ਮਾਨਤ ਤੋਂ ਬਾਅਦ ਇਹ ਮੁੜ ਅਦਾਲਤ ਵਿਚ ਪੇਸ਼ ਨਾ ਹੋਇਆ ਜਿਸ ਕਾਰਨ 30-2-2024 ਨੂੰ ਭਗੌੜਾ ਕਰਾਰ ਦਿੱਤਾ ਗਿਆ¢ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਭਗੌੜਾ ਗੁਰਬਾਜ਼ ਸਿੰਘ ਪਵਾਤ ਪੁਲ ਨੇੜੇ ਖੜਾ ਹੈ ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ¢