25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਖੰਨਾ ਹਲਕੇ 'ਚ ਪਰਾਲੀ ਸਾੜਨ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ-ਐੱਸ. ਡੀ. ਐੱਮ. ਡਾ. ਢਿੱਲੋਂ

ਪਰਾਲੀ ਪ੍ਰਬੰਧਨ ਸੰਬੰਧੀ ਚਲਾਈ ਜਾਗਰੂਕਤਾ ਮੁਹਿੰਮ ਦਾ ਜਾਇਜ਼ਾ ਲੈਂਦੇ ਐੱਸ. ਡੀ. ਐੱਮ. ਡਾ. ਬਲਜਿੰਦਰ ਸਿੰਘ ਢਿੱਲੋਂ | ਤਸਵੀਰ : ਸੋਨੀ ਗਿੱਲ <br/> 08-11-2025
ਖੰਨਾ, 7 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਸਬ ਡਵੀਜ਼ਨ ਵਿਚ ਪਰਾਲੀ ਸਾੜਨ ਦੀਆਂ ਘਟਵਾਨਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾ ਰਹੀ ਹੈ ਤਾਂ ਜੋ ਸਬ ਡਵੀਜ਼ਨ ਵਿਚ ਝੋਨੇ ਦੀ ਪਰਾਲੀ ਸਾੜਨ ਅਤੇ ਫ਼ਸਲੀ ਰਹਿੰਦ-ਖੂੰਹਦ ਦੀਆਂ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਈ ਜਾ ਸਕੇ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਸ. ਡੀ. ਐੱਮ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਸ਼ੁੱਕਰਵਾਰ ਨੂੰ ਪਿੰਡ ਪੰਜਰੁੱਖਾ, ਤੁਰਮਰੀ, ਈਸੜੂ, ਨਸਰਾਲੀ, ਬੀਵੀਪੁਰ, ਹੋਲ, ਟੌਂਸਾ ਅਤੇ ਰੋਹਣੋਂ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕੀਤਾ¢ ਇਸ ਮੌਕੇ ਉਨ੍ਹਾਂ ਦੇ ਏ. ਡੀ. ਓ ਡਾ. ਹਰਪ੍ਰੀਤ ਕੌਰ, ਥਾਣਾ ਸਦਰ ਖੰਨਾ ਦੇ ਐੱਸ. ਐੱਚ. ਓ. ਸਤਨਾਮ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ¢ ਐੱਸ. ਡੀ. ਐੱਮ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਪਿਛਲੇ ਅਤੇ ਮੌਜੂਦਾ ਸਾਲ ਦੌਰਾਨ ਕਿਸਾਨਾਂ ਨੂੰ ਆਧੁਨਿਕ ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਗਈਆਂ ਹਨ¢ ਉਨ੍ਹਾਂ ਸਮੂਹ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਆਪਣੇ ਖੇਤਾਂ ਵਿਚ ਵਾਹ ਕੇ ਜਾਂ ਇਸ ਦੀਆਂ ਗੱਠਾਂ ਬਣਵਾ ਕੇ ਇਸ ਦੀ ਸੁਚੱਜੀ ਸਾਂਭ ਸੰਭਾਲ ਲਈ ਜਾਗਰੂਕ ਕਰਨ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ¢ ਉਨ੍ਹਾਂ ਸਬ ਡਵੀਜ਼ਨ ਖੰਨਾ ਵਿਚ ਤਾਇਨਾਤ ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਆਪਣੇ ਖੇਤਾਂ ਵਿਚ ਵਾਹ ਕੇ ਜਾਂ ਇਸ ਦੀਆਂ ਗੱਠਾਂ ਬਣਵਾ ਕੇ ਇਸ ਦੀ ਸੁਚੱਜੀ ਸਾਂਭ ਸੰਭਾਲ ਲਈ ਜਾਗਰੂਕ ਕਰਨ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ¢
ਪਿਛਲੀ ਖ਼ਬਰ ਏ-ਵੰਨ ਨਾਗੀ ਹਸਪਤਾਲ ਮੁੱਦਕੀ 'ਚ ਮੈਡੀਕਲ ਕੈਂਪ 9 ਨੂੰ -ਡਾ: ਨਾਗੀ <br/> ਅਗਲੀ ਖ਼ਬਰ ਪੁਲਿਸ ਵਲੋਂ ਇੱਕ ਭਗੌੜਾ ਤੇ ਨਸ਼ੀਲੇ ਪਦਾਰਥਾਂ ਸਮੇਤ 2 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।