ਖੰਨਾ, 7 ਨਵੰਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਵਲੋਂ 'ਬੂਟ ਕੈਂਪ ਆਨ ਪ੍ਰਾਬਲਮ ਸਾਲਵਿੰਗ/ ਆਈਡੀਏਸ਼ਨ' ਵਿਸ਼ੇ 'ਤੇ ਸੈਸ਼ਨ ਕਰਵਾਇਆ ਗਿਆ | ਇਹ ਪ੍ਰੋਗਰਾਮ ਵਿਦਿਆਰਥੀਆਂ ਵਿਚ ਰਚਨਾਤਮਿਕ ਸੋਚ ਅਤੇ ਸਮੱਸਿਆ ਦਾ ਹੱਲ ਕਰਨ ਦੀ ਸਮਰੱਥਾ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਸੀ | ਪ੍ਰੋਫੈਸਰ ਹੀਨਾ ਨੇ ਵਿਦਿਆਰਥੀਆਂ ਨੂੰ ਆਈਡੀਆ ਜਨਰੇਸ਼ਨ ਅਤੇ ਇਨੋਵੇਸ਼ਨ ਦੇ ਵਿਵਹਾਰਿਕ ਪੱਖਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨ ਕਿਹਾ ਕਿ ਇਸ ਤਰ੍ਹਾਂ ਦੇ ਵਿਸ਼ੇ ਵਿਦਿਆਰਥੀਆਂ ਨੂੰ ਅਸਲ ਜੀਵਨ ਦੀਆਂ ਚੁਨੌਤੀਆਂ ਨੂੰ ਸਮਝਣ ਅਤੇ ਉਨ੍ਹਾਂ ਲਈ ਨਵੇਂ ਹੱਲ ਵਿਕਸਿਤ ਕਰਨ ਲਈ ਪ੍ਰੇਰਿਤ ਕਰਦੇ ਹਨ | ਅੰਤ ਵਿਚ ਆਈ. ਆਈ. ਸੀ. ਕੋਆਰਡੀਨੇਟਰ ਪ੍ਰੋਫੈਸਰ ਵਿਸ਼ਾਲ ਸ਼ਰਮਾ ਨੇ ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਤੇ ਪ੍ਰੋਫੈਸਰ ਹੀਨਾ ਦਾ ਧੰਨਵਾਦ ਕੀਤਾ | ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਧਮੀਜਾ, ਉਪ ਪ੍ਰਧਾਨ ਐਡਵੋਕੇਟ ਨਵੀਨ ਥੰਮਣ, ਜਨਰਲ ਸਕੱਤਰ ਰਾਜੇਸ਼ ਡਾਲ਼ੀ, ਜੁਆਇੰਟ ਜਨਰਲ ਸਕੱਤਰ ਜਤਿੰਦਰ ਦੇਵਗਨ, ਸਕੱਤਰ ਰਮਰੀਸ਼ ਵਿਜ ਅਤੇ ਹੋਰ ਪ੍ਰਬੰਧਕ ਮੈਂਬਰਾਂ ਨੇ ਇਸ ਕਾਰਜ ਦੀ ਸ਼ਲਾਘਾ ਕੀਤੀ |