ਕੁਹਾੜਾ, 7 ਨਵੰਬਰ (ਸੰਦੀਪ ਸਿੰਘ ਕੁਹਾੜਾ)-ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਮਹਿਲਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਜਸਵੀਰ ਕੌਰ ਮਾਨਗੜ੍ਹ, ਕੰਵਲਜੀਤ ਕੌਰ, ਸੁਸ਼ਮਾ ਸ਼ਰਮਾ ਅਤੇ ਸੁਪਰਜੀਤ ਕੌਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਵਿਚ ਬਦਲਾਅ ਲਿਆਉਣ ਸੰਬੰਧੀ ਕੇਂਦਰ ਸਰਕਾਰ ਵਲੋਂ ਜਾਰੀ ਨੋਟੀਫ਼ਿਕੇਸ਼ਨ ਵਿਰੁੱਧ ਰੱਖੇ ਗਏ 10 ਨਵੰਬਰ ਦੇ ਸੰਘਰਸ਼ ਦਾ ਮਾਸਟਰ ਕੇਡਰ ਯੂਨੀਅਨ ਲੁਧਿਆਣਾ ਮਹਿਲਾ ਵਿੰਗ ਵਲੋਂ ਸੰਘਰਸ਼ ਦਾ ਡਟ ਕੇ ਸਮਰਥਨ ਕੀਤਾ ਜਾਵੇਗਾ¢ ਇਸ ਮੌਕੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ, ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ, ਜ਼ਿਲ੍ਹਾ ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਪੈੱ੍ਰਸ ਸਕੱਤਰ ਮਨੋਜ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਧੱਕੇ ਨਾਲ ਆਪਣੇ ਹੇਠ ਕਰਨਾ ਚਾਹੁੰਦੀ ਹੈ¢ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਤਾਨਾਸ਼ਾਹੀ ਹੈ, ਜੋ ਸੰਘੀ ਢਾਂਚੇ ਅਤੇ ਪੰਜਾਬ ਪੁਨਰਗਠਨ ਐਕਟ ਦੀ ਵੀ ਉਲੰਘਣਾ ਹੈ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਧੱਕੇ ਨਾਲ ਪੰਜਾਬ ਦੇ ਹੱਕਾਂ 'ਤੇ ਡਾਕੇ ਮਾਰਨ ਲਈ ਕੀਤੇ ਜਾ ਰਹੇ ਤਾਨਾਸ਼ਾਹੀ ਫ਼ੈਸਲੇ ਦਾ ਪੰਜਾਬ ਜਥੇਬੰਦੀ ਵਲੋਂ ਤਿੱਖਾ ਵਿਰੋਧ ਕੀਤਾ ਜਾਵੇਗਾ¢ ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ, ਨਵੀਨ ਕਪਿਲਾ, ਹਰਵਿੰਦਰ ਸਿੰਘ, ਜਗਮੀਤ ਸਿੰਘ, ਸਿਮਰਜੋਤ ਸਿੰਘ ਵਲੋਂ ਸਮੂਹ ਅਧਿਆਪਕ ਵਰਗ ਨੂੰ ਵੱਧ ਤੋਂ ਵੱਧ ਅਧਿਆਪਕ ਸਾਥੀਆਂ ਨੂੰ ਇਸ ਸੰਘਰਸ਼ ਵਿਚ ਸ਼ਾਮਿਲ ਹੋਣ ਦੀ ਅਪੀਲ ਗਈ¢