ਖੰਨਾ, 7 ਨਵੰਬਰ (ਹਰਜਿੰਦਰ ਸਿੰਘ ਲਾਲ)- ਪ੍ਰਾਇਮਰੀ ਸਕੂਲ ਖੇਡਾਂ (ਅੰਡਰ-14) ਵਿਚ ਸਵਾਮੀ ਛਗਨ ਲਾਲ ਲਾਲਾ ਹੰਸ ਰਾਜ ਜੈਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਹਰਸਿਮਰਨ ਕੌਰ ਨੇ ਕਰਾਟੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਚਾਂਦੀ ਦਾ ਤਗਮਾ ਜਿੱਤਿਆ¢ ਸਕੂਲ ਪ੍ਰਬੰਧਨ ਕਮੇਟੀ ਦੇ ਮੁਖੀ ਅਨਿਲ ਜੈਨ ਨੇ ਵਿਦਿਆਰਥਣ ਹਰਸਿਮਰਨ ਨੂੰ ਚਾਂਦੀ ਦਾ ਤਗਮਾ ਜਿੱਤਣ 'ਤੇ ਵਧਾਈ ਦਿੱਤੀ ਤੇ ਭਵਿੱਖ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ¢ ਸਕੂਲ ਪਿ੍ੰਸੀਪਲ ਮੀਨਾਕਸ਼ੀ ਫੁਲ ਨੇ ਵਿਦਿਆਰਥਣ ਹਰਸਿਮਰਨ ਕੌਰ ਨੂੰ ਵਧਾਈ ਦਿੱਤੀ¢ ਉਨ੍ਹਾਂ ਕਿਹਾ ਕਿ ਇਹ ਮਾਪਿਆਂ ਲਈ ਮਾਣ ਵਾਲਾ ਪਲ ਹੈ¢ ਉਨ੍ਹਾਂ ਨੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਸੱਚਮੁੱਚ ਪ੍ਰਤੀਯੋਗੀ ਬਣਨ ਅਤੇ ਖੇਡਾਂ ਵਿਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤੇ ਮਾਪਿਆਂ ਨੂੰ ਵਧਾਈ ਦਿੱਤੀ¢