ਸਾਹਨੇਵਾਲ, 7 ਨਵੰਬਰ (ਹਨੀ ਚਾਠਲੀ)-ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੀ ਬਣਤਰ ਵਿਚ ਕੀਤੇ ਗਏ ਤਾਜ਼ਾ ਬਦਲਾਅ ਚਿੰਤਾ ਦਾ ਵਿਸ਼ਾ ਹਨ¢ ਇਹ ਫ਼ੈਸਲਾ ਯੂਨੀਵਰਸਿਟੀ ਦੀ ਸਵੈ-ਸ਼ਾਸ਼ਨ ਪ੍ਰਣਾਲੀ ਉੱਤੇ ਸਿੱਧਾ ਹਮਲਾ ਹੈ, ਜਿਸ ਨਾਲ ਸਿਰਫ਼ ਸਿੱਖਿਅਕ ਢਾਂਚਾ ਨਹੀਂ ਸਗੋਂ ਪੰਜਾਬ ਦੇ ਹਿਤਾਂ ਅਤੇ ਸੂਬਾਈ ਅਧਿਕਾਰਾਂ ਨੂੰ ਵੀ ਨੁਕਸਾਨ ਪਹੁੰਚਣ ਦਾ ਡਰ ਹੈ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਢਿੱਲੋਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਿਰਫ਼ ਇੱਕ ਸਿੱਖਿਆ ਸੰਸਥਾ ਨਹੀਂ ਇਹ ਪੰਜਾਬ ਦੀ ਮਾਣਯੋਗ ਵਿੱਦਿਅਕ ਵਿਰਾਸਤ ਅਤੇ ਸਾਂਝੀ ਸਭਿਆਚਾਰਕ ਪਛਾਣ ਦਾ ਪ੍ਰਤੀਕ ਹੈ¢ ਇੱਥੇ ਹਜ਼ਾਰਾਂ ਵਿਦਿਆਰਥੀ ਆਪਣਾ ਭਵਿੱਖ ਬਣਾਉਂਦੇ ਹਨ ਅਤੇ ਪੰਜਾਬ ਦੀ ਸੋਚ, ਸਭਿਆਚਾਰ ਤੇ ਆਵਾਜ਼ ਇਸ ਸੰਸਥਾ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ¢ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਨੋਟੀਫ਼ਿਕੇਸ਼ਨ ਰਾਹੀਂ ਚੁਣੇ ਹੋਏ ਪ੍ਰਤੀਨਿਧੀਆਂ ਦੀ ਗਿਣਤੀ ਘਟਾ ਕੇ ਨਿਯੁਕਤ ਮੈਂਬਰਾਂ ਨੂੰ ਵਧਾਇਆ ਗਿਆ ਹੈ, ਜੋ ਕਿ ਲੋਕਤੰਤਰਿਕ ਮੁੱਲਾਂ ਤੇ ਪਾਰਦਰਸ਼ਤਾ ਖ਼ਿਲਾਫ਼ ਹੈ¢ ਇਹ ਬਦਲਾਅ ਕਿਸੇ ਵੀ ਤਰੀਕੇ ਨਾਲ ਬਿਨਾਂ ਵਿਦਿਆਰਥੀਆਂ, ਅਧਿਆਪਕਾਂ ਤੇ ਰਾਜ ਸਰਕਾਰ ਨਾਲ ਸਲਾਹ ਮਸ਼ਵਰਾ ਕੀਤੇ ਲਾਗੂ ਨਹੀਂ ਕੀਤੇ ਜਾਣੇ ਚਾਹੀਦੇ¢ ਢਿੱਲੋਂ ਨੇ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਦਿ੍ੜ੍ਹ ਅਪੀਲ ਕਰਦਾ ਹਾਂ ਕਿ ਇਹ ਨੋਟੀਫ਼ਿਕੇਸ਼ਨ ਤੁਰੰਤ ਵਾਪਸ ਲਿਆ ਜਾਵੇ ਅਤੇ ਜੇਕਰ ਸੁਧਾਰ ਲਾਜ਼ਮੀ ਹਨ, ਤਾਂ ਉਹ ਵਿੱਦਿਅਕ ਹਿਤਾਂ ਤੇ ਖੁੱਲ੍ਹੀ ਚਰਚਾ ਰਾਹੀਂ ਹੀ ਕੀਤੇ ਜਾਣ ਚਾਹੀਦੇ ਹਨ ਅਤੇ ਯੂਨੀਵਰਸਿਟੀ ਦੀ ਖੁਦਮੁਖਤਿਆਰਤਾ ਨੂੰ ਖ਼ਤਮ ਕਰਨਾ ਕਿਸੇ ਵੀ ਕੀਮਤ 'ਤੇ ਕਬੂਲ ਨਹੀਂ ਕੀਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿਤਾਂ ਤੇ ਅਧਿਕਾਰਾਂ ਦੀ ਰੱਖਿਆ ਲਈ ਹਰ ਪੱਧਰ 'ਤੇ ਸੁਰ ਉਠਾਇਆ ਜਾਵੇਗਾ ਤਾਂ ਜੋ ਅਗਲੀ ਪੀੜ੍ਹੀ ਨੂੰ ਸਿੱਖਿਆ ਦੇ ਖੇਤਰ ਵਿੱਚ ਆਜ਼ਾਦ ਤੇ ਆਦਰਯੋਗ ਵਾਤਾਵਰਨ ਮਿਲ ਸਕੇ¢