26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਦੇ ਖਿਡਾਰੀਆਂ ਨੇ ਫੁੱਟਬਾਲ ਮੁਕਾਬਲੇ 'ਚ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤੇ

ਅਜੀਤ ਡੈਸਕ 08-11-2025
ਸਮਰਾਲਾ, 7 ਨਵੰਬਰ (ਗੋਪਾਲ ਸੋਫਤ)-ਪ੍ਰਾਇਮਰੀ ਸਕੂਲਾਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਲਾਕ ਪੱਧਰੀ ਟੀਮ ਵਿਚ ਇੱਥੋਂ ਨਜ਼ਦੀਕੀ ਪਿੰਡ ਕੋਟਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਚਾਰ ਲੜਕਿਆਂ ਅਤੇ ਪੰਜ ਲੜਕੀਆਂ ਨੂੰ ਸ਼ਾਮਲ ਕੀਤਾ ਗਿਆ ਸੀ¢ ਇਨ੍ਹਾਂ ਖੇਡਾਂ ਵਿਚ ਕੋਟਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀਆਂ ਲੜਕੀਆਂ ਦੀ ਫੁੱਟਬਾਲ ਟੀਮ ਨੇ ਸੋਨ ਤਗਮਾ ਅਤੇ ਲੜਕਿਆਂ ਦੀ ਫੁੱਟਬਾਲ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ ਹੈ¢ ਇਨ੍ਹਾਂ ਜੇਤੂ ਵਿਦਿਆਰਥੀਆਂ ਦੇ ਅੱਜ ਕੋਟਾਲਾ ਵਿਖੇ ਪਹੁੰਚਣ 'ਤੇ ਪਿੰਡ ਦੀ ਪੰਚਾਇਤ ਵਲੋਂ ਪਿੰਡ ਦੇ ਸਰਪੰਚ ਚਰਨਜੀਤ ਕੌਰ, ਪੰਚ ਸੁਖਵੰਤ ਕੌਰ ਤੇ ਪੰਚ ਹਰਪ੍ਰੀਤ ਕੌਰ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਕੋਚ ਕਰਮਵੀਰ ਸਿੰਘ ਦਾ ਸਨਮਾਨ ਕੀਤਾ ਗਿਆ¢ ਇਸ ਮੌਕੇ 'ਤੇ ਸਕੂਲ ਇੰਚਾਰਜ ਪੁਸ਼ਵਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਚੜ ਕੇ ਭਾਗ ਲੈਣ ਦੀ ਪ੍ਰੇਰਨਾ ਕੀਤੀ¢
ਪਿਛਲੀ ਖ਼ਬਰ ਪੰਜਾਬ ਸਟੇਟ ਸਬ-ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ 'ਚ ਹਾਸਲ ਕੀਤਾ ਤੀਜਾ ਸਥਾਨ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੀ ਬਣਤਰ ਵਿਚ ਕੀਤੇ ਗਏ ਤਾਜ਼ਾ ਬਦਲਾਅ ਚਿੰਤਾ ਦਾ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।