ਸਮਰਾਲਾ, 7 ਨਵੰਬਰ (ਗੋਪਾਲ ਸੋਫਤ)-ਸਥਾਨਕ ਕਿੰਡਰ ਗਾਰਟਨ ਸੀ. ਸੈ. ਸਕੂਲ ਵਿਚ ਨਰਸਰੀ ਤੋਂ ਬਾਰ੍ਹਵੀਂ ਤੱਕ ਦੋ ਦਿਨਾਂ ਅਥਲੈਟਿਕਸ ਮੀਟ ਸ਼ੁਰੂ ਹੋਈ¢ ਜਿਸ ਵਿਚ ਪਹਿਲੇ ਦਿਨ ਨਰਸਰੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ¢ਇਨ੍ਹਾਂ ਖੇਡਾਂ ਵਿਚ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਨੇ ਵੀ ਹਿੱਸਾ ਲਿਆ¢ਖੇਡਾਂ ਦਾ ਆਰੰਭ ਕਰਨ ਸਮੇਂ ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਮਹੱਤਵਪੂਰਨ ਅੰਗ ਹਨ¢ ਸਰੀਰ ਅਤੇ ਆਪਣੇ ਮਨ ਨੂੰ ਤੰਦਰੁਸਤ ਰੱਖਦੀਆਂ ਹਨ¢ ਖੇਡਾਂ ਵਿਦਿਆਰਥੀਆਂ ਲਈ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ, ਟੀਮ ਵਰਕ ਅਤੇ ਅਨੁਸ਼ਾਸਨ ਸਿੱਖਣ ਅਤੇ ਤਣਾਅ ਘਟਾਉਣ ਲਈ ਮਹੱਤਵਪੂਰਨ ਹਨ¢ ਇਹ ਖੇਡਾਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਜ਼ਰੂਰੀ ਹਨ, ਜਿਸ ਨਾਲ ਉਹ ਚੰਗੇ ਖਿਡਾਰੀ ਅਤੇ ਜ਼ਿੰਮੇਵਾਰ ਨਾਗਰਿਕ ਬਣ ਸਕਦੇ ਹਨ¢ ਖੇਡਾਂ ਦੇ ਆਰੰਭ ਵਿਚ ਵਿਦਿਆਰਥੀਆਂ ਵਲੋਂ 'ਜੈ ਹੋ' ਗੀਤ 'ਤੇ ਡਾਂਸ ਕੀਤਾ¢ ਅਥਲੈਟਿਕਸ ਮੀਟ ਵਿਚ ਸਪੂਨ ਰੇਸ, ਸੈਕ ਰੇਸ, 30 ਤੇ 40 ਮੀ. ਰੇਸ, ਫਰੋਗ ਰੇਸ, ਬੈਕ ਰੇਸ, ਬਾਸਕਟਬਾਲ ਆਦਿ ਈਵੈਂਟ ਕਰਵਾਏ ਗਏ¢ ਇਨ੍ਹਾਂ ਈਵੈਂਟਾਂ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ¢ ਖੇਡਾਂ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦਿੱਤੇ ਗਏ¢ ਡਾਇਰੈਕਟਰ ਸਰਬਜੀਤ ਕੌਰ, ਪਿ੍ੰਸੀਪਲ ਰਣਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਡੀ. ਪੀ. ਹਰਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ¢