26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪੰਜਾਬ ਯੂਨੀਵਰਸਿਟੀ ਨੂੰ ਬਚਾਉਣ ਲਈ ਸਾਰੇ ਪੰਜਾਬੀਆਂ ਦਾ ਇੱਕ ਮੁੱਠ ਹੋਣਾ ਜ਼ਰੂਰੀ-ਗਿੱਲ

ਐਡਵੋਕੇਟ ਪਰਮਿੰਦਰ ਸਿੰਘ ਗਿੱਲ <br/> 08-11-2025
ਸਮਰਾਲਾ, 7 ਨਵੰਬਰ (ਗੋਪਾਲ ਸੋਫਤ)-ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ | ਇਸ ਲਈ ਪੰਜਾਬ ਦੀ ਆਨ, ਬਾਨ ਅਤੇ ਸ਼ਾਨ ਨੂੰ ਬਚਾਉਣ ਲਈ ਸਾਰੇ ਪੰਜਾਬੀਆਂ, ਜਿਨ੍ਹਾਂ ਵਿਚ ਮੁੱਖ ਤੌਰ ਸਾਬਕਾ ਅਤੇ ਮੌਜੂਦਾ ਵਿਦਿਆਰਥੀ ਅਤੇ ਪ੍ਰੋਫੈਸਰ ਹਨ, ਦਾ ਫ਼ਰਜ਼ ਬਣਦਾ ਹੈ ਕਿ ਇਹ ਇਕਜੁੱਟ ਹੋਣ¢ ਇਹ ਵਿਚਾਰ ਅੱਜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਸੀਨੀਅਰ ਐਡਵੋਕੇਟ ਅਤੇ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਪਰਮਿੰਦਰ ਸਿੰਘ ਗਿੱਲ ਨੇ ਪ੍ਰਗਟ ਕੀਤੇ¢ ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਉੱਤਰ ਭਾਰਤ ਦੀ ਸਭ ਤੋਂ ਪੁਰਾਣੀ ਸਿੱਖਿਆ ਸੰਸਥਾ ਹੈ, ਜੋ 1882 ਵਿਚ ਸਮਾਜ ਸੇਵੀ ਪੰਜਾਬੀਆਂ ਨੇ ਪੈਸਾ ਇਕੱਠਾ ਕਰ ਕੇ ਲਾਹੌਰ ਵਿਚ ਸਥਾਪਿਤ ਕੀਤੀ ਸੀ¢ ਉਨ੍ਹਾਂ ਕਿਹਾ ਕਿ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਇਹ ਸੰਸਥਾ ਆਮ ਅਤੇ ਗਰੀਬ ਘਰਾਂ ਦੇ ਬੱਚਿਆਂ ਨੂੰ ਸਸਤੀ ਤੇ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਅਤੇ ਇਹ ਯੂਨੀਵਰਸਿਟੀ ਪੰਜਾਬ, ਪੰਜਾਬੀਆਂ ਤੇ ਉੱਤਰੀ ਭਾਰਤ ਦੀ ਪਛਾਣ ਹੈ¢ ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਸੌੜੇ ਹਿਤਾਂ ਖ਼ਾਤਰ ਯੂਨੀਵਰਸਿਟੀ ਦੇ ਲੋਕਤੰਤਰਿਕ ਢਾਂਚੇ ਨੂੰ ਤਬਾਹ ਕਰਨ ਦੀਆਂ ਸਾਜ਼ਿਸ਼ ਰਚ ਰਹੀ ਹੈ, ਜਿਸ ਨੰੂ ਪੰਜਾਬੀਆਂ ਦਾ ਏਕਾ ਕਦੇ ਵੀ ਸਫਲ ਨਹੀਂ ਹੋਣ ਦੇਵੇਗਾ¢ ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ ਦੇਸ਼ ਦੇ ਫੈਡਰਲ ਢਾਂਚੇ ਅਤੇ ਸੰਵਿਧਾਨ ਦੀ ਮਰਯਾਦਾ ਦੇ ਵਿਰੁੱਧ ਹੈ | ਉਨ੍ਹਾਂ ਕਿਹਾ ਕਿ ਅੱਜ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਫ਼ੀਸਾਂ ਬਹੁਤ ਜ਼ਿਆਦਾ ਹੋਣ ਕਾਰਨ ਪੜ੍ਹਾਈ ਗਰੀਬ ਬੱਚਿਆਂ ਦੇ ਵੱਸ ਦੀ ਗੱਲ ਨਹੀਂ ਰਹੀ¢ ਇਸ ਸਿੱਖਿਆ ਸੰਸਥਾ ਵਿੱਚ ਆਮ ਪਰਿਵਾਰਾਂ ਦੇ ਬੱਚੇ ਨਿਗੂਣੀ ਜਿਹੀ ਫ਼ੀਸਾਂ ਭਰ ਕੇ ਉੱਚ ਡਿਗਰੀਆਂ ਹਾਸਲ ਕਰ ਸਕਦੇ ਹਨ¢ ਉਨ੍ਹਾਂ ਕਿਹਾ ਕਿ ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਅਗਲੇ ਸੰਘਰਸ਼ ਦੀ ਵਿਉਂਤਬੰਦੀ ਕਰਨ ਲਈ 10 ਨਵੰਬਰ ਨੂੰ ਯੂਨੀਵਰਸਿਟੀ ਵਿਚ ਸਮਾਜ ਦੇ ਵੱਖ-ਵੱਖ ਵਰਗਾਂ ਦੀ ਖੁੱਲ੍ਹੀ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਇਸ ਸੰਸਥਾ ਨੂੰ ਪਿਆਰ ਕਰਨ ਵਾਲੇ ਲੋਕ ਪਹੁੰਚ ਰਹੇ ਹਨ¢ ਐਡਵੋਕੇਟ ਗਿੱਲ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰਜ ਵਿਚ ਆਪਣਾ ਯੋਗਦਾਨ ਪਾਉਣ ਲਈ ਹੁੰਮਹੁਮਾ ਕੇ ਪਹੁੰਚਣ¢
ਪਿਛਲੀ ਖ਼ਬਰ ਉੱਪਲ ਪਰਿਵਾਰ ਨੂੰ ਸਦਮਾ-ਤਰਸੇਮ ਸਿੰਘ ਦੀ ਅਚਨਚੇਤ ਮੌਤ ਅਗਲੀ ਖ਼ਬਰ ਕਿੰਡਰ ਗਾਰਟਨ ਸਕੂਲ 'ਚ ਦੋ ਦਿਨਾਂ ਸਾਲਾਨਾ ਅਥਲੈਟਿਕਸ ਮੀਟ ਹੋਈ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।