26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਤੇਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੌਕੀਮਾਨ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਅਜੀਤ ਡੈਸਕ 08-11-2025
ਚੌਕੀਮਾਨ, 7 ਨਵੰਬਰ (ਤੇਜਿੰਦਰ ਸਿੰਘ ਚੱਢਾ)-ਰਾਏਕੋਟ ਦੇ ਵਿਚ ਸਥਿਤ ਬਡਿੰਗ ਬ੍ਰੇਨ ਸਕੂਲ ਵਿਖੇ ਸਹੋਦਿਆ ਸਕੂਲਜ਼ ਕੰਪਲੈਕਸ (ਨਾਰਥ ਜ਼ੋਨ) ਇੰਟਰ ਸਕੂਲਜ਼ ਬਾਸਕਿਟਬਾਲ ਮੁਕਾਬਲੇ ਕਰਵਾਏ ਗਏ | ਜਿਸ ਵਿਚ ਤੇਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੌਕੀਮਾਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਅੰਡਰ-14 ਅਤੇ ਅੰਡਰ-17 ਦੀਆਂ ਲੜਕੇ ਅਤੇ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦੇ ਝੋਲੀ ਮੈਡਲ ਅਤੇ ਟਰਾਫ਼ੀ ਪਵਾਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਬਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਡਰ-14 ਦੇ ਵਿਚ ਲੜਕੀਆਂ ਅਤੇ ਲੜਕਿਆਂ ਦੀ ਟੀਮ ਨੇ ਕ੍ਰਮਵਾਰ ਤੀਜਾ ਅਤੇ ਦੂਜਾ ਸਥਾਨ ਹਾਸਲ ਕਰਕੇ ਕਾਂਸੀ ਅਤੇ ਚਾਂਦੀ ਦੇ ਤਗ਼ਮੇ ਹਾਸਲ ਕੀਤੇ | ਇਸ ਦੇ ਨਾਲ ਹੀ ਅੰਡਰ-17 ਵਿਚ ਲੜਕਿਆਂ ਅਤੇ ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋਨਾਂ ਟੀਮਾਂ ਨੇ ਕ੍ਰਮਵਾਰ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗ਼ਮਾ ਅਤੇ ਟਰਾਫ਼ੀ ਹਾਸਲ ਕੀਤੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਬਲਵਿੰਦਰ ਕੌਰ ਨੇ ਜਿੱਤ ਦਾ ਸਿਹਰਾ ਮੈਡਮ ਕਿਰਨਦੀਪ ਕੌਰ ਅਤੇ ਸੁਖਵਿੰਦਰ ਸਿੰਘ ਨੂੰ ਦਿੱਤਾ, ਜਿਨ੍ਹਾਂ ਬੱਚਿਆਂ ਨੂੰ ਅਣਥੱਕ ਮਿਹਨਤ ਕਰਵਾਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਬਲਵਿੰਦਰ ਕੌਰ ਨੇ ਕਿਹਾ ਕਿ ਜ਼ਿੰਦਗੀ ਇਕ ਖੇਡ ਵਾਂਗ ਹੈ, ਜਿੱਥੇ ਸਖ਼ਤ ਮਿਹਨਤ ਅਤੇ ਧਿਆਨ ਦੋਵੇਂ ਤੁਹਾਡੀ ਸਫ਼ਲਤਾ ਦਾ ਫ਼ੈਸਲਾ ਕਰਦੇ ਹਨ | ਜਿਵੇਂ ਖੇਡਾਂ ਵਿਚ, ਜਿੱਥੇ ਅਭਿਆਸ, ਟੀਮ ਵਰਕ ਅਤੇ ਅਨੁਸ਼ਾਸਨ ਇੱਕ ਖਿਡਾਰੀ ਨੂੰ ਜਿੱਤਣ ਵਿੱਚ ਮਦਦ ਕਰਦੇ ਹਨ, ਉਹੀ ਗੁਣ ਤੁਹਾਡੀ ਪੜ੍ਹਾਈ ਵਿਚ ਉੱਤਮਤਾ ਪ੍ਰਾਪਤ ਕਰਨ ਵਿਚ ਤੁਹਾਡੀ ਮਦਦ ਕਰਦੇ ਹਨ | ਕਿਸੇ ਵੀ ਖੇਤਰ ਵਿਚ ਸਫ਼ਲਤਾ ਰਾਤੋ-ਰਾਤ ਨਹੀਂ ਮਿਲਦੀ | ਇਹ ਨਿਰੰਤਰ ਮਿਹਨਤ, ਦਿ੍ੜਤਾ ਅਤੇ ਸਕਾਰਾਤਮਕ ਰਵੱਈਏ ਦੁਆਰਾ ਪ੍ਰਾਪਤ ਕੀਤੀ ਜਾਂਦੀ ਹੈ | ਜਦੋਂ ਤੁਸੀਂ ਸੱਚੀ ਦਿਲਚਸਪੀ ਨਾਲ ਪੜ੍ਹਾਈ ਕਰਦੇ ਹੋ ਤਾਂ ਤੁਸੀਂ ਗਿਆਨ ਪ੍ਰਾਪਤ ਕਰਦੇ ਹੋ ਜੋ ਹਮੇਸ਼ਾ ਤੁਹਾਡੇ ਨਾਲ ਰਹਿੰਦਾ ਹੈ ਤੇ ਜਦੋਂ ਤੁਸੀਂ ਭਾਵਨਾ ਅਤੇ ਟੀਮ ਵਰਕ ਨਾਲ ਖੇਡਾਂ ਖੇਡਦੇ ਹੋ ਤਾਂ ਤੁਸੀਂ ਅਨੁਸ਼ਾਸਨ, ਸਹਿਯੋਗ ਅਤੇ ਲੀਡਰਸ਼ਿਪ ਸਿੱਖਦੇ ਹੋ | ਅਕਾਦਮਿਕ ਅਤੇ ਖੇਡਾਂ ਦੋਵੇਂ ਤੁਹਾਡੇ ਚਰਿੱਤਰ ਦਾ ਨਿਰਮਾਣ ਕਰਦੇ ਹਨ ਅਤੇ ਤੁਹਾਡੀ ਸ਼ਖ਼ਸੀਅਤ ਨੂੰ ਆਕਾਰ ਦਿੰਦੇ ਹਨ |
ਪਿਛਲੀ ਖ਼ਬਰ ਵਿਜ਼ਡਮ ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਤੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਜਿੱਤ ਦਰਜ ਕਰਨਗੇ-ਦਿਉਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।