26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਵਿਜ਼ਡਮ ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ

ਅਜੀਤ ਡੈਸਕ 08-11-2025
ਸਿੱਧਵਾਂ ਬੇਟ, 7 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ ਨੂੰ ਛੂਹ ਰਹੀ ਸੰਸਥਾ ਵਿਜ਼ਡਮ ਇੰਟਰਨੈਸ਼ਨਲ ਸਕੂਲ ਲੀਲਾਂ ਮੇਘ ਸਿੰਘ ਵਿਖੇ ਛੇਵੀਂ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿਚ ਵੱਖ-ਵੱਖ ਵਿਸ਼ਿਆਂ ਤੇ ਇੰਟਰ ਕਲਾਸ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਬਹੁਤ ਹੀ ਉਤਸ਼ਾਹ ਦੇ ਨਾਲ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਦੇ ਵਿਸ਼ੇ ਜਿਵੇਂ ਸੁੰਦਰ ਲਿਖਾਈ ਮੁਕਾਬਲਾ, ਸਪਿਲ-ਬੀ, ਕਰੀਏਟਿਵ ਰਾਈਟਿੰਗ ਵੱਖ-ਵੱਖ ਵਿਸ਼ਿਆਂ 'ਤੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਕੁਲਵੀਰ ਕੌਰ, ਹਰਦੀਪ ਕੌਰ, ਨਵਪ੍ਰੀਤ ਕੌਰ ਅਤੇ ਗੁਰਪ੍ਰੀਤ ਦੀ ਰਹਿਨੁਮਾਈ ਹੇਠ ਹੋਰ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਜੱਜ ਦੀ ਭੂਮਿਕਾ ਸੰਸਥਾ ਦੀ ਪਿ੍ੰਸੀਪਲ ਮੈਡਮ ਅਨੀਤਾ ਕਾਲੜਾ ਨੇ ਨਿਭਾਈ | ਪਿ੍ੰਸੀਪਲ ਮੈਡਮ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੀ ਦਿੱਤੇ ਗਏ | ਕ੍ਰੀਏਟਿਵ ਰਾਈਟਿੰਗ ਵਿਚ ਅੱਠਵੀਂ ਜਮਾਤ ਦੀ ਕਿ੍ਤਿਕਾ ਬਾਂਸਲ ਅਤੇ ਪਰਬਲੀਨ ਨੇ ਪਹਿਲਾ ਸਥਾਨ ਅਤੇ ਪ੍ਰਭਦੀਪ ਕੌਰ ਨੇ ਦੂਜਾ ਤੇ ਹਰਲੀਨ ਕੌਰ ਤੇ ਰਮਨਜੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ | ਕੈਲੀਗ੍ਰਾਫ਼ੀ ਤੇ ਸਪਿਲ ਵੀ ਵਿਚ ਮਨਵੀਰ ਕੌਰ, ਗੁਰਨੂਰ ਕੌਰ ਛੇਵੀਂ ਕਲਾਸ ਤੇ ਤੇਜਸਵੀ ਤੇ ਹਰਸੀਰਤ ਕੌਰ ਕਲਾਸ ਸੱਤਵੀਂ ਨੇ ਪਹਿਲਾਂ ਸਥਾਨ ਹਾਸਲ ਕੀਤਾ ਅਤੇ ਹੋਰ ਬਹੁਤ ਸਾਰੇ ਵਿਦਿਆਰਥੀਆਂ ਨੇ ਵੀ ਇਨਾਮ ਪ੍ਰਾਪਤ ਕੀਤੇ | ਇਸ ਮੌਕੇ ਪਿ੍ੰਸੀਪਲ ਅਨੀਤਾ ਕਾਲੜਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵੀ ਬਹੁਤ ਜ਼ਰੂਰੀ ਹਨ ਤੇ ਵਿਦਿਆਰਥੀਆਂ ਨੂੰ ਇਨ੍ਹਾਂ ਗਤੀਵਿਧੀਆਂ ਵਿਚ ਵੱਧ-ਚੜ੍ਹਕੇ ਹਿੱਸਾ ਲੈਣ ਦੀ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸ਼੍ਰੀਆਂਸ ਇੰਡਸਟਰੀ ਲਿਮਟਿਡ ਵਿਖੇ ਰਾਸ਼ਟਰੀ ਆਪਦਾ ਵਿਭਾਗ ਨੇ ਕੀਤੀ ਮੌਕ ਡਰਿੱਲ ਅਗਲੀ ਖ਼ਬਰ ਤੇਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੌਕੀਮਾਨ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।