ਕੁਹਾੜਾ, 7 ਨਵੰਬਰ (ਸੰਦੀਪ ਸਿੰਘ ਕੁਹਾੜਾ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰੁਪਿੰਦਰ ਸਿੰਘ ਗਿੱਲ ਐੱਸ. ਐੱਮ. ਓ. ਕੂੰਮਕਲਾਂ ਦੀ ਅਗਵਾਈ ਵਿਚ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਸੀ. ਐੱਚ. ਸੈਂਟਰ ਕੂੰਮਕਲਾਂ ਅਧੀਨ ਆਉਂਦੇ ਹੋਟ ਸਪਾਟ ਏਰੀਏ ਵਿਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੇਵ ਸਿੰਘ (ਹੈਲਥ ਇੰਸਪੈਕਟਰ) ਨੇ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ ਜੋ ਸਿਰਫ਼ ਦਿਨ ਵੇਲੇ ਕੱਟਦਾ ਹੈ¢ ਡੇਂਗੂ ਬੁਖ਼ਾਰ ਦੇ ਲੱਛਣ ਜਿਵੇਂ ਕਿ ਤੇਜ ਬੁਖ਼ਾਰ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਚਮੜੀ 'ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿ੍ਹਆਂ ਅਤੇ ਨੱਕ ਵਿਚੋਂ ਖੂਨ ਦਾ ਵਗਣਾ ਜੇਕਰ ਕਿਸੇ ਨੂੰ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ¢ ਇਸ ਮੌਕੇ ਰਾਜਵਿੰਦਰ ਕੌਰ ਸੀ. ਐੱਚ. ਓ. ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਕੂਲਰਾਂ, ਗਮਲਿਆਂ ਦੀਆਂ ਟਰੇਆਂ ਵਿਚ ਖੜੇ ਪਾਣੀ ਨੂੰ ਹਫ਼ਤੇ ਵਿਚ ਇੱਕ ਵਾਰ ਜ਼ਰੂਰ ਸਾਫ਼ ਕਰੋ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢਕਿਆ ਰਹੇ, ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਬੁਖ਼ਾਰ ਹੋਣ 'ਤੇ ਸਿਰਫ਼ ਪੈਰਾਸੀਟਾਮੋਲ ਹੀ ਲਵੋ¢ ਇਸ ਸਮੇਂ ਸੁਰਜੀਤ ਸਿੰਘ, ਨੂਰਦੀਨ ਦਰਜਾ ਚਾਰ, ਸੰਦੀਪ ਕੌਰ ਪੰਚਾਇਤ ਮੈਂਬਰ), ਕੁਲਦੀਪ ਕੌਰ ਆਸ਼ਾ ਵਰਕਰ ਅਤੇ ਗੁਰਮੀਤ ਕੌਰ ਆਸ਼ਾ ਵਰਕਰ ਹਾਜ਼ਰ ਸਨ¢