ਮਲੌਦ, 7 ਨਵੰਬਰ (ਦਿਲਬਾਗ ਸਿੰਘ ਚਾਪੜਾ)-ਪਿੰਡ ਬੇਰਕਲਾਂ ਦੇ ਸੀਨੀਅਰ ਅਕਾਲੀ ਆਗੂ ਸੁਦਾਗਰ ਸਿੰਘ ਬੇਰਕਲਾਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਧੰਨਾ ਸਿੰਘ ਸਾਬਕਾ ਪੰਚਾਇਤ ਮੈਂਬਰ ਅਕਾਲ ਚਲਾਣਾ ਕਰ ਗਏ | ਅੱਜ ਪਿੰਡ ਬੇਰਕਲਾਂ ਵਿਖੇ ਸੈਂਕੜੇ ਸੇਜਲ ਨੇਤਰਾਂ ਦੀ ਹਾਜ਼ਰੀ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ | ਪਰਿਵਾਰ ਨਾਲ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਕੌਮੀ ਮੀਤ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਰਘਵੀਰ ਸਿੰਘ ਸਹਾਰਨ ਮਾਜਰਾ, ਪ੍ਰਧਾਨ ਸੰਜੀਵ ਪੁਰੀ ਮਲੌਦ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਸਰਕਲ ਜਥੇ. ਜਗਜੀਤ ਸਿੰਘ ਦੌਲਤਪੁਰ, ਸਾਬਕਾ ਚੇਅਰਮੈਨ ਪਿ੍ਤਪਾਲ ਸਿੰਘ ਝੱਮਟ, ਜਥੇ. ਹਰਪਾਲ ਸਿੰਘ ਲਹਿਲ, ਸ਼ਰਨਦੀਪ ਸਿੰਘ ਸੰਨੀ ਕੈਨੇਡਾ, ਯੂਥ ਆਗੂ ਹਰਪ੍ਰੀਤ ਸਿੰਘ ਸੇਠ ਬੇਰਕਲਾਂ, ਚੇਅਰਮੈਨ ਵਰਿੰਦਰਜੀਤ ਸਿੰਘ ਵਿੱਕੀ ਬੇਰਕਲਾਂ, ਕੁਲਵਿੰਦਰ ਸਿੰਘ ਚਹਿਲ, ਸਾਬਕਾ ਸਰਪੰਚ ਧਰਮਪਾਲ ਸਿੰਘ ਬੇਰਕਲਾਂ, ਪੰਚ ਅਮਰੀਕ ਸਿੰਘ, ਪ੍ਰਧਾਨ ਸੁਖਦੇਵ ਸਿੰਘ, ਜਰਨੈਲ ਸਿੰਘ ਫ਼ੌਜੀ, ਜਸਵੀਰ ਸਿੰਘ ਬਾਵਾ, ਸੋਨੀ ਡਾਬਾ, ਕੁਲਵੀਰ ਸਿੰਘ ਗਿੱਲ, ਰਮਨਦੀਪ ਸਿੰਘ ਰਮਨਾ, ਜਸਪਾਲ ਸਿੰਘ ਰਾਜਾ, ਲਖਵੀਰ ਸਿੰਘ, ਜੋਬਨ ਖਾਨ, ਕੁਲਜਿੰਦਰ ਸਿੰਘ, ਲਖਵਿੰਦਰ ਸਿੰਘ, ਜਰਨੈਲ ਸਿੰਘ, ਪ੍ਰਦੀਪ ਸਿੰਘ, ਜਗਮੋਹਣ ਸਿੰਘ ਚਹਿਲ, ਹਰਬੰਸ ਸਿੰਘ, ਨਾਜ਼ਰ ਸਿੰਘ, ਸਾਹਿਲਦੀਪ ਸਿੰਘ, ਬਚਿੱਤਰ ਸਿੰਘ ਆਦਿ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ |