ਪਾਇਲ, 7 ਨਵੰਬਰ (ਰਜਿੰਦਰ ਸਿੰਘ)-ਸਥਾਨਕ ਗੁਰੂ ਨਾਨਕ ਹੈਲਥ ਕੇਅਰ ਸੈਂਟਰ ਪਾਇਲ ਵਲੋਂ ਅੱਜ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਮੈਡੀਕਲ ਤੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਗਜੀਤ ਸਿੰਘ ਜੱਗੀ ਨੇ ਦੱਸਿਆ ਕਿ ਹਰ ਸਾਲ ਤਰ੍ਹਾਂ ਇਸ ਸਾਲ ਵੀ 10ਵਾਂ ਮੁਫ਼ਤ ਮੈਡੀਕਲ ਚੈੱਕਅਪ ਅਤੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਵਿਚ ਦੰਦਾਂ, ਅੱਖਾਂ, ਹੱਡੀਆਂ ਅਤੇ ਜੋੜਾਂ ਦੇ ਦਰਦਾਂ ਆਦਿ ਬਿਮਾਰੀਆਂ ਦੀ ਮੁਫ਼ਤ ਜਾਂਚ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ |