ਬੀਜਾ, 7 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਅਕਾਲੀ ਦਲ ਸਰਕਲ ਪਾਇਲ ਦੇ ਪ੍ਰਧਾਨ ਸਮਾਜ ਸੇਵੀ, ਨਿਸ਼ਕਾਮ ਸੇਵਾ ਨੂੰ ਪਹਿਲ ਦੇਣ ਵਾਲੇ ਐਨ ਆਰ ਆਈ ਹਰਮਿੰਦਰ ਸਿੰਘ ਮੰਡੇਰ ਸਾਬਕਾ ਸਰਪੰਚ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦਾ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣ ਤੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਤੋਂ ਬਾਅਦ ਐਡਵੋਕੇਟ ਧਾਮੀ ਦੇ ਮੁੜ ਪ੍ਰਧਾਨ ਬਣਨ ਦੀ ਖ਼ੁਸ਼ੀ ਵਿੱਚ ਸੰਗਤਾਂ ਨੂੰ ਬਰਫ਼ੀ ਵੰਡਦਿਆਂ ਕਿਹਾ ਕਿ ਇਹ ਸਿੱਖ ਪੰਥ ਦੀ ਏਕਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ 'ਤੇ ਲੋਕਾਂ ਦੇ ਅਟੱਲ ਵਿਸ਼ਵਾਸ ਦਾ ਸਾਫ਼ ਪ੍ਰਤੀਕ ਹੈ¢ ਹਰਮਿੰਦਰ ਸਿੰਘ ਜਰਗ ਨੇ ਕਿਹਾ ਕਿ ਐਡਵੋਕੇਟ ਧਾਮੀ ਦੇ ਸੇਵਾਮਈ ਰਵੱਈਏ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਿਛਲੇ ਕਾਰਜਕਾਲ ਦੌਰਾਨ ਸਿੱਖ ਅਧਿਕਾਰਾਂ ਦੀ ਰੱਖਿਆ, ਸਿੱਖ ਪੰਥ ਦੀ ਏਕਤਾ ਅਤੇ ਗੁਰੂ ਘਰ ਦੀ ਮਰਿਆਦਾ ਲਈ ਅਹਿਮ ਯੋਗਦਾਨ ਪਾਇਆ ਹੈ¢ ਇਸ ਮੌਕੇ ਚਰਨਜੀਤ ਸਿੰਘ ਚੰਨੀ ਪਾਇਲ ਨੇ ਐਡਵੋਕੇਟ ਹਰਜਿੰਦਰ ਸਿੰਘ ਦੇ ਪ੍ਰਧਾਨ ਬਣਨ 'ਤੇ ਸਰਕਲ ਪ੍ਰਧਾਨ ਹਰਮਿੰਦਰ ਸਿੰਘ ਮੰਡੇਰ ਦਾ ਬਰਫ਼ੀ ਨਾਲ ਮੂੰਹ ਮਿੱਠਾ ਕਰਵਾਇਆ¢ ਇਸ ਮੌਕੇ ਬਾਬਾ ਜੱਸਾ ਸਿੰਘ ਕਾਰ ਸੇਵਾ ਵਾਲੇ, ਅਮਰਜੀਤ ਸਿੰਘ ਮੰਡੇਰ, ਜੋਤੀ ਜਰਗ, ਦੀਦਾਰ ਸਿੰਘ ਰਾਏਪੁਰ, ਚਰਨਜੀਤ ਸਿੰਘ ਚੰਨੀ ਪਾਇਲ, ਬਲਦੇਵ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਜਿੰਦਰ ਪਨੈਚ ਕੋਟ, ਰਾਗੀ ਰਾਜਿੰਦਰ ਸਿੰਘ ਕਰਤਾਰਪੁਰ ਵਾਲੇ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ, ਤਰਨਜੀਤ ਸਿੰਘ, ਮਨਦੀਪ ਸਿੰਘ, ਪਰਮਿੰਦਰ ਸਿੰਘ ਦਹੇੜੂ, ਜਸਵੰਤ ਸਿੰਘ ਜੱਸੀ ਦਹੇੜੂ, ਮਨਜੀਤ ਸਿੰਘ ਦਹੇੜੂ ਆਦਿ ਨੇ ਵੀ ਧਾਮੀ ਦੇ ਪ੍ਰਧਾਨ ਬਣਨ ਦੀ ਖ਼ੁਸ਼ੀ ਦਾ ਇਜ਼ਹਾਰ ਕੀਤਾ¢