26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਵਿਰਾਸਤ-ਏ-ਸਭਾ ਸਰੌਦ ਵਿਖੇ 28 ਤੇ 29 ਨਵੰਬਰ ਨੂੰ -ਜਥੇ. ਸਰੌਦ

ਅਜੀਤ ਡੈਸਕ 08-11-2025
ਮਲੌਦ, 7 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਨੌਜਵਾਨੀ ਨੂੰ ਸਿੱਖ ਵਿਰਸੇ ਅਤੇ ਸਭਿਆਚਾਰ ਨਾਲ ਜੋੜਨ ਦੇ ਲਈ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੇਵਾ ਸੁਸਾਇਟੀ ਸਰੌਦ ਵਲੋਂ 28 ਅਤੇ 29 ਨਵੰਬਰ ਨੂੰ ਵਿਰਾਸਤ-ਏ-ਸਭਾ ਕਰਵਾਈ ਜਾ ਰਹੀ ਹੈ¢ ਜਿੱਥੇ ਪੰਜਾਬ ਦੇ ਨਾਮੀ ਕਵੀਸ਼ਰੀ ਜਥੇ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਸਭਿਆਚਾਰ ਨਾਲ ਜੋੜਨਗੇ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਮੁੱਖ ਪ੍ਰਬੰਧਕ ਜਥੇ. ਗੁਰਜੀਵਨ ਸਿੰਘ ਸਰੌਦ ਨੇ ਦੱਸਿਆ ਕਿ ਸੇਵਾ ਸੋਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਜਥੇਦਾਰ ਟੌਹੜਾ ਦੀ ਯਾਦ ਨੂੰ ਤਾਜ਼ਾ ਰੱਖਣ ਦੇ ਲਈ ਸਵਰਗੀ ਪ੍ਰਧਾਨ ਅਮਨਦੀਪ ਸਿੰਘ ਰੰਗੀ ਨੂੰ ਸਮਰਪਿਤ 2 ਦਿਨਾਂ ਵਿਸ਼ਾਲ ਵਿਰਾਸਤ-ਏ-ਸਭਾ ਕਰਵਾਈ ਜਾ ਰਹੀ ਹੈ, ਜਿੱਥੇ ਪੰਜਾਬ ਦੇ ਨਾਮਵਰ ਕਵੀਸ਼ਰ ਕੁਲਵੰਤ ਸਿੰਘ ਮਾਣੂਕੇ, ਪ੍ਰੀਤ ਸਿੰਘ ਸੰਦਲ, ਲਖਬੀਰ ਸਿੰਘ ਤਖ਼ਤੂਪੁਰਾ ਅਤੇ ਗੁਰਜੀਤ ਸਿੰਘ ਮੰਡੇਰ ਦੇ ਜਥੇ ਵਲੋਂ ਸੰਗਤਾਂ ਨੂੰ ਜਥੇ. ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੇਵਾ ਸੁਸਾਇਟੀ ਵਲੋਂ ਹਰ ਇਤਿਹਾਸ ਸੁਣਾਇਆ ਜਾਵੇਗਾ¢ ਉਨ੍ਹਾਂ ਦੱਸਿਆ ਕਿ ਸੁਰਤਾਲ ਦੇ ਗਿਆਤਾ ਪੰਡਤ ਰੇਵਤੀ ਪ੍ਰਸਾਦ ਸ਼ਰਮਾ ਨੂੰ ਕਵੀਸ਼ਰ ਨਾਜ਼ਰ ਸਿੰਘ ਸਰੌਦ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ¢ ਸਨਮਾਨਿਤ ਸ਼ਖ਼ਸੀਅਤਾਂ ਦੇ ਵਿਚ ਅਵਿਨਾਸ਼ ਚੰਦ ਸੂਦ ਭਾਦਸੋਂ ਵਾਲਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨ ਦਿੱਤੇ ਜਾਣਗੇ¢ ਜਥੇਦਾਰ ਟੌਹੜਾ ਦੀ ਸੋਚ ਨੂੰ ਜਿਊਾਦਾ ਰੱਖਣ ਦੇ ਲਈ ਸੇਵਾ ਸੁਸਾਇਟੀ ਵਲੋਂ ਪਿੰਡ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਜਾਂਦਾ ਹੈ¢ ਸਭਾ ਦੇ ਆਖ਼ਰੀ ਦਿਨ ਲੋੜਵੰਦ ਵਿਅਕਤੀਆਂ ਨੂੰ ਗਰਮ ਕੱਪੜਿਆਂ ਦੀ ਵੰਡ ਵੀ ਕੀਤੀ ਜਾਵੇਗੀ¢
ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਵਿਖੇ ਦੋ ਦਿਨਾਂ ਐਥਲੈਟਿਕ ਮੀਟ ਕਰਵਾਈ ਅਗਲੀ ਖ਼ਬਰ ਐਨ. ਆਰ. ਆਈ. ਮੰਡੇਰ ਨੇ ਗੁ. ਮੰਜੀ ਸਾਹਿਬ ਕੋਟਾਂ ਵਿਖੇ ਐਡਵੋਕੇਟ ਧਾਮੀ ਦੇ ਪ੍ਰਧਾਨ ਬਣਨ 'ਤੇ ਵੰਡੀ ਬਰਫ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।