ਕੁਹਾੜਾ, 7 ਨਵੰਬਰ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁੱਢੇਵਾਲ ਵਿਖੇ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਦੀ ਅਗਵਾਈ ਹੇਠ ਸਲਾਨਾ ਦੋ ਦਿਨਾਂ ਐਥਲੈਟਿਕ ਮੀਟ ਪ੍ਰਕਾਸ਼ ਸਟੇਡੀਅਮ ਬੁੱਢੇਵਾਲ ਵਿਖੇ ਕਰਵਾਈ ਗਈ¢ ਜਿਸ ਵਿਚ ਡਾ. ਗੁਰਵੀਰ ਸਿੰਘ ਸ਼ਾਹੀ ਮੈਨੇਜਮੈਂਟ ਡਾਇਰੈਕਟਰ ਸ਼ਾਹੀ ਸਪੋਰਟਸ ਕਾਲਜ ਸਮਰਾਲਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ¢ ਐਥਲੈਟਿਕ ਮੀਟ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕਰ ਕੇ ਕੀਤੀ ਗਈ¢ ਉਪਰੰਤ ਮੁੱਖ ਮਹਿਮਾਨ ਡਾ.ਗੁਰਵੀਰ ਸਿੰਘ,ਪਿ੍ੰਸੀਪਲ ਅਮਰਦੀਪ ਕੌਰ ਗਿੱਲ ਤੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਰਾਜਵੰਤ ਸਿੰਘ ਗਿੱਲ, ਦਵਿੰਦਰ ਸਿੰਘ ਗਰੇਵਾਲ, ਕੈਪਟਨ ਚਮਕੌਰ ਸਿੰਘ ਅਤੇ ਹਰਿੰਦਰ ਸਿੰਘ ਮਾਂਗਟ ਵਲੋਂ ਝੰਡਾ ਲਹਿਰਾਇਆ ਗਿਆ¢ ਇਸ ਮੌਕੇ ਸਕੂਲ ਦੇ ਚਾਰੇ ਹਾਊਸ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਵਲੋਂ ਮਾਰਚ ਪਾਸਟ ਕੀਤਾ ਗਿਆ¢ ਸਕੂਲ ਦੇ ਸਟੇਟ ਪੱਧਰ 'ਤੇ ਖਿਡਾਰੀਆਂ ਵਲੋਂ ਮਸ਼ਾਲ ਜਗਾਈ ਗਈ | ਉਪਰੰਤ ਸਕੂਲ ਦੇ ਸਪੋਰਟਸ ਕੈਪਟਨ ਅਤੇ ਵਾਇਸ ਸਪੋਰਟਸ ਕੈਪਟਨ ਵਲੋਂ ਵਿਦਿਆਰਥੀਆਂ ਨੂੰ ਸਹੁੰ ਚੁਕਵਾਈ ਗਈ¢ ਇਸ ਮੌਕੇ ਬੱਚਿਆਂ ਵਲੋਂ ਐਰੌਬਿਕ ਡਾਂਸ, ਗਤਕਾ ਅਤੇ ਯੋਗਾ ਦੀ ਬਹੁਤ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ ਉਪਰੰਤ ਪ੍ਰਾਇਮਰੀ ਵਿੰਗ ਦੇ ਨੰਨੇ ਮੁੰਨੇ ਬੱਚਿਆਂ ਵਲੋਂ ਵੱਖ-ਵੱਖ ਰੇਸਾਂ ਵਿਚ ਹਿੱਸਾ ਲਿਆ ਗਿਆ¢ ਇਸ ਮੌਕੇ ਮੁੱਖ ਮਹਿਮਾਨ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਅਜੋਕੀ ਪੀੜੀ ਖੇਡਾਂ ਤੋਂ ਦੂਰ ਹੁੰਦੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਚ ਵੀ ਨਿਘਾਰ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਕਰਾਉਣੀਆਂ ਸਮੇਂ ਦੀ ਮੁੱਖ ਲੋੜ ਹਨ¢ ਉਨ੍ਹਾਂ ਬੱਚਿਆਂ ਨੂੰ ਆਪਣੇ ਰਵਾਇਤੀ ਖਾਣ ਪੀਣ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਗਈ¢ ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ¢ ਸਕੂਲ ਦੇ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਬੱਚਿਆਂ ਵਿਚ ਆਤਮ ਵਿਸ਼ਵਾਸ ਤੇ ਖੇਡਾਂ ਪ੍ਰਤੀ ਭਾਵਨਾ ਪੈਦਾ ਕਰਨ ਲਈ ਅਧਿਆਪਕਾਂ ਦੇ ਨਾਲ ਨਾਲ ਮਾਤਾ ਪਿਤਾ ਵਲੋਂ ਵੀ ਪੂਰਾ ਸਹਿਯੋਗ ਮਿਲਣਾ ਚਾਹੀਦਾ ਹੈ¢