ਪਾਇਲ, 7 ਨਵੰਬਰ (ਰਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਬਰਮਾਲੀਪੁਰ ਤੋਂ ਜੀ.ਟੀ ਰੋਡ ਤੱਕ ਜਾਣ ਵਾਲੀ 12 ਫੁੱਟੀ ਸੜਕ ਦੀ ਰਿਪੇਅਰ ਦਾ ਕੰਮ ਸਰਪੰਚ ਕਰਮਜੀਤ ਸਿੰਘ ਤੂਰ ਦੀ ਯੋਗ ਅਗਵਾਈ 'ਚ ਸ਼ੁਰੂ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦੇ ਹੋਏ ਸਰਪੰਚ ਕਰਮਜੀਤ ਸਿੰਘ ਤੂਰ ਨੇ ਦੱਸਿਆ ਕਿ ਬਾਬਾ ਕਾਲਾ ਮਿਹਰ ਸਪੋਰਟਸ ਕਲੱਬ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਿੰਡ ਤੋਂ ਜੀ.ਟੀ ਰੋਡ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਕੀਤੀ ਜਾ ਰਹੀ ਹੈ ਕਿਉਂਕਿ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਆਉਣ-ਜਾਣ ਵਾਲੇ ਰਾਹਗੀਰਾਂ ਪਿੰਡ ਵਾਸੀਆਂ ਨੂੰ ਮੁਸ਼ਕਲਾਂ ਸਾਹਮਣਾ ਕਰਨਾ ਪੈਦਾ ਸੀ ਅਤੇ ਸੜਕ ਟੁੱਟੀ ਹੋਣ ਕਾਰਨ ਹਾਦਸਿਆਂ ਦਾ ਕਾਰਨ ਬਣਦੀ ਸੀ | ਹੁਣ ਸੜਕ ਦੀ ਮੁਰੰਮਤ ਹੋਣ ਨਾਲ ਰਾਹਗੀਰਾਂ ਦੀ ਮੁਸ਼ਕਲ ਦਾ ਕਾਫੀ ਹੱਦ ਤੱਕ ਹੱਲ ਹੋ ਜਾਵੇਗਾ | ਇਸ ਮੌਕੇ ਪ੍ਰਧਾਨ ਗਗਨ ਵਰਮਾ, ਗੁਰਤੇਜ ਸਿੰਘ ਨੰਬਰਦਾਰ, ਦਲਜੀਤ ਸਿੰਘ ਹੈਪੀ, ਬੀਰਦਵਿੰਦਰ ਸਿੰਘ, ਪਵਿੱਤਰ ਸਿੰਘ, ਜਗਦੇਵ ਸਿੰਘ ਤੂਰ, ਅਵਤਾਰ ਸਿੰਘ ਰਣਦਿਓ, ਲੱਖੀ ਮਿਸਤਰੀ, ਜਤਿੰਦਰ ਧਾਮੀ, ਲਖਵੀਰ ਸਿੰਘ, ਹਰਦੀਪ ਸਿੰਘ ਰਣਦਿਓ, ਜਬਰਜੰਗ ਸਿੰਘ ਆਦਿ ਹਾਜ਼ਰ ਸਨ |