26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਡੀ. ਐਸ. ਜੀ. ਪੀ. ਦੇ ਸਾਬਕਾ ਪ੍ਰਧਾਨ ਜੀ. ਕੇ. ਦੀ ਅਗਵਾਈ ਵਿਚ ਕੱਢੀ ਸਾਈਕਲ ਯਾਤਰਾ ਦਾ ਖੰਨਾ 'ਚ ਯਾਦੂ ਦੀ ਅਗਵਾਈ ਹੇਠ ਸਵਾਗਤ

ਅਜੀਤ ਡੈਸਕ 19-11-2025
ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਦਿੱਲੀ ਦੇ ਸਾਬਕਾ ਪ੍ਰਧਾਨ ਜੱਥੇਦਾਰ ਮਨਜੀਤ ਸਿੰਘ ਜੀਕੇ ਦੀ ਅਗਵਾਈ 'ਚ ਦਿੱਲੀ ਦੇ ਗੁਰਦੁਆਰਿਆਂ ਸਾਹਿਬ ਸ਼ੀਸ਼ ਗੰਜ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਸਾਈਕਲ ਯਾਤਰਾ ਦਾ ਸੋਮਵਾਰ ਦੀ ਰਾਤ ਖੰਨਾ ਪੁੱਜਣ 'ਤੇ ਇਲਾਕੇ ਦੀ ਸੰਗਤ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ 'ਚ ਭਰਵਾਂ ਸਵਾਗਤ ਕੀਤਾ ਗਿਆ | ਯਾਤਰਾ ਦਾ ਖੰਨਾ ਵਿਖੇ ਸੰਗਤ ਵੱਲੋਂ ਫੁੱਲਾ ਦੀ ਵਰਖਾ ਕੀਤੀ ਗਈ, ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ 'ਚ ਪ੍ਰਧਾਨ ਮਨਜੀਤ ਸਿੰਘ ਜੀਕੇ ਤੇ ਹੋਰ ਸਖ਼ਸੀਅਤਾਂ ਨੂੰ ਗੁਰੂ ਘਰ ਦੀ ਬਖ਼ਸਿਸ਼ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨ ਵੀ ਕੀਤਾ ਗਿਆ | ਯਾਦੂ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸੀਨੀਅਰ ਉੱਪ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਜੀ ਵੱਲੋਂ ਸੰਗਤ ਨਾਲ ਮਿਲਕੇ ਇੱਕ ਸਾਈਕਲ ਯਾਤਰਾ ਗੁਰੂ ਸਾਹਿਬ ਦੇ ਸ਼ਹਾਦਤ ਦੇ ਸਥਾਨ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ ਕੀਤੀ ਗਈ ਹੈ ਤੇ ਉਨ੍ਹਾਂ ਦੇ ਜਨਮ ਸਥਾਨ ਗੁਰਦੁਆਰਾ ਗੁਰੂ ਕਾ ਮਹਿਲ (ਸ੍ਰੀ ਅੰਮਿ੍ਤਸਰ ਸਾਹਿਬ) ਵਿਖੇ ਸਮਾਪਤ ਹੋਵੇਗੀ | ਇਸ ਮੌਕੇ ਬਾਬਾ ਸੰਤੋਖ ਸਿੰਘ ਡੇਰਾ ਜੋਤੀ ਸਰੂਪ, ਰਣਬੀਰ ਸਿੰਘ ਖੱਟੜਾ, ਮਾ. ਕਿ੍ਪਾਲ ਸਿੰਘ ਘੁਡਾਣੀ, ਤੇਜਿੰਦਰ ਸਿੰਘ ਇਕੋਲਾਹਾ, ਵਕੀਲ ਜਤਿੰਦਰਪਾਲ ਸਿੰਘ, ਬਰਜਿੰਦਰ ਸਿੰਘ ਨੀਲਾ, ਸਚਦੇਵ ਸਿੰਘ, ਪਰਮਜੀਤ ਸਿੰਘ ਵਕੀਲ, ਹਰਮਿੰਦਰ ਸਿੰਘ ਡੀਸੀ, ਅਵਤਾਰ ਸਿੰਘ ਊਦੂ, ਬਲਜੀਤ ਸਿੰਘ ਭੁੱਲਰ, ਹਰਪ੍ਰੀਤ ਸਿੰਘ ਕਾਲਾ, ਮਨਜੋਤ ਸਿੰਘ ਮੋਨੂੰ, ਬਲਜਿੰਦਰ ਸਿੰਘ ਬਿੰਦੀ ਸੇਖੋਂ, ਧਰਮ ਸਿੰਘ ਰਸੂਲੜਾ, ਦੀਪਾ ਸਿੰਘ ਲਲਹੇੜੀ, ਸੋਨੂੰ ਲਲਹੇੜੀ, ਮੋਹਣ ਸਿੰਘ ਸਰਪੰਚ ਲਲਹੇੜੀ, ਪ੍ਰਗਟ ਸਿੰਘ ਫਤਹਿਪੁਰ, ਅਰਵਿੰਦਰ ਕੁਮਾਰ ਬਿੱਟੂ, ਬੂਟਾ ਸਿੰਘ ਰੌਣੀ, ਰਿੱਕੀ ਅਜਨੌਦ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖੰਨਾ ਪੁਲਿਸ ਪਿੰਡ ਖੱਟੜਾ ਦੇ ਟੋਭੇ ਵਿਚੋਂ ਮਿਲੀ ਨਾਮਾਲੂਮ ਵਿਅਕਤੀ ਦੀ ਲਾਸ਼ ਦੀ ਪਹਿਚਾਣ ਲਈ ਕਰ ਰਹੀ ਹੈ ਕੋਸ਼ਿਸ਼ ਅਗਲੀ ਖ਼ਬਰ ਖੇਤੀਬਾੜੀ 'ਤੇ ਕਿਸਾਨ ਭਲਾਈ ਵਿਭਾਗ ਫ਼ਾਜ਼ਿਲਕਾ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।