26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਹਰਸ਼ਵਿੰਦਰ ਸਿੰਘ ਗਰੇਵਾਲ ਯੂਥ ਕਾਂਗਰਸ ਹਲਕਾ ਗਿੱਲ ਦੇ ਮੀਤ ਪ੍ਰਧਾਨ ਬਣੇ

ਅਜੀਤ ਡੈਸਕ 19-11-2025

• ਪੰਜਾਬ ਯੂਥ ਵਿੰਗ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਵਾਂਗ ਮਜ਼ਬੂਤ - ਕੇ. ਡੀ. ਵੈਦ
ਡੇਹਲੋਂ, 18 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਯੂਥ ਕਾਂਗਰਸ ਵਲੋਂ ਹਲਕਾ ਗਿੱਲ ਨਾਲ ਸੰਬੰਧਿਤ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਅਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਹਰਸ਼ਵਿੰਦਰ ਸਿੰਘ ਗਰੇਵਾਲ ਕਿਲਾ ਰਾਏਪੁਰ ਨੂੰ ਹਲਕਾ ਗਿੱਲ ਯੂਥ ਕਾਂਗਰਸ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ | ਇਸ ਸੰਬੰਧੀ ਨਿਯੁਕਤੀ ਪੱਤਰ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਅਗਵਾਈ ਹੇਠ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਰਣਜੀਤ ਸਿੰਘ ਮਾਂਗਟ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸੈਕਟਰੀ ਸਰਵੋਤਮ ਸਿੰਘ ਲੱਕੀ ਸੰਧੂ, ਜ਼ਿਲਾ ਯੂਥ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਸੰਧੂ ਅਤੇ ਹਲਕਾ ਗਿੱਲ ਯੂਥ ਕਾਂਗਰਸ ਪ੍ਰਧਾਨ ਹਰਦੀਪ ਸਿੰਘ ਲੱਕੀ ਖਹਿਰਾ ਵਲੋਂ ਦਿੱਤਾ ਗਿਆ | ਇਸ ਸਮੇਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਇਹਨਾਂ ਨੌਜਵਾਨਾਂ ਦੀ ਬਦੌਲਤ ਹੀ ਕਾਂਗਰਸ ਪਾਰਟੀ ਬੂਥ ਪੱਧਰ ਤੱਕ ਮਜ਼ਬੂਤ ਹੋ ਰਹੀ ਹੈ | ਸਾਬਕਾ ਵਿਧਾਇਕ ਕੇ. ਡੀ. ਵੈਦ ਨੇ ਕਿਹਾ ਕਿ ਹਲਕਾ ਗਿੱਲ ਅੰਦਰ ਵੱਡੀ ਗਿਣਤੀ ਵਿੱਚ ਨੌਜਵਾਨ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ, ਜਿਸ ਕਾਰਨ ਹਲਕਾ ਗਿੱਲ ਅੰਦਰ ਪਾਰਟੀ ਵਧੇਰੇ ਮਜ਼ਬੂਤੀ ਵੱਲ ਵੱਧ ਰਹੀ ਹੈ | ਇਸ ਸਮੇਂ ਹਰਕਰਨਦੀਪ ਸਿੰਘ ਵੈਦ, ਜਗਦੀਪ ਸਿੰਘ ਗਰੇਵਾਲ, ਨੰਬਰਦਾਰ ਹਰਜੀਤ ਸਿੰਘ ਗਰੇਵਾਲ, ਗੁਰਮੀਤ ਸਿੰਘ ਪਿੰਕਾ, ਐਡਵੋਕੇਟ ਅੰਮਿ੍ਤ ਗਰੇਵਾਲ, ਗੁਰਮੀਤ ਸਿੰਘ ਗਰੇਵਾਲ, ਭਪਿੰਦਰ ਸਿੰਘ ਲਾਲੀ ਗਰੇਵਾਲ, ਧਰਮਿੰਦਰ ਸਿੰਘ ਗਰੇਵਾਲ, ਹਰਵਿੰਦਰ ਸਿੰਘ ਬਿੱਲੂ, ਪਿੰਦਰ ਗਰੇਵਾਲ, ਮਨਸਿਮਰਨ ਸਿੰਘ ਗਰੇਵਾਲ, ਜਗਦੇਵ ਸਿੰਘ ਜੱਗੀ, ਗੁਰਪ੍ਰੀਤ ਸਿੰਘ ਨੀਟੂ, ਪ੍ਰਭਜੋਤ ਸਿੰਘ ਮੱਕੜ, ਗਗਨ ਗਿੱਲ ਸਮੇਤ ਹੋਰ ਹਾਜ਼ਰ ਸਨ | ਇਸ ਸਮੇਂ ਹਲਕਾ ਗਿੱਲ ਦੇ ਨਵ-ਨਿਯੁਕਤ ਯੂਥ ਕਾਂਗਰਸ ਮੀਤ ਪ੍ਰਧਾਨ ਹਰਸ਼ਵਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾਣਗੇ ਅਤੇ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਦੀਆਂ ਉਸਾਰੂ ਨੀਤੀਆਂ ਤੋਂ ਜਾਣੂ ਕਰਵਾਕੇ ਕਾਂਗਰਸ ਪਰਿਵਾਰ ਨੂੰ ਵੱਡਾ ਕੀਤਾ ਜਾਵੇਗਾ | ਮੀਤ ਪ੍ਰਧਾਨ ਗਰੇਵਾਲ ਨੇ ਦਾਅਵਾ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਗਿੱਲ ਅੰਦਰੋਂ ਪਾਰਟੀ ਉਮੀਦਵਾਰ ਦੀ ਜਿੱਤ ਲਈ ਯੂਥ ਕਾਂਗਰਸ ਅਹਿਮ ਰੋਲ ਨਿਭਾਏਗੀ |

ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਬੀ. ਕੇ. ਯੂ. ਰਾਜੇਵਾਲ ਵਲੋਂ 40 ਲੱਖ ਰੁਪਏ ਦੀ ਹੋਰ ਮਦਦ ਭੇਜੀ ਅਗਲੀ ਖ਼ਬਰ ਮਲੌਦ ਸਬ ਤਹਿਸੀਲ ਵਿੱਚ ਲੋਕਾਂ ਦੀ ਖੱਜਲ ਖੁਆਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।