ਬੀਜਾ, 18 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਨੈਸ਼ਨਲ ਹਾਈਵੇਅ ਅਥਾਰਿਟੀ ਵੱਲੋਂ ਹਾਦਸਿਆਂ ਦੀ ਰੋਕਥਾਮ ਲਈ ਲਗਾਈਆਂ ਲੋਹੇ ਦੀ ਰੇਲਿੰਗਾਂ ਆਏ ਦਿਨ ਚੋਰੀ ਹੋ ਰਹੀਆਂ ਹਨ ਪਰ ਨੈਸ਼ਨਲ ਹਾਈਵੇ ਅਥਾਰਿਟੀ ਅਤੇ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਜਾਪਦਾ ਹੈ | ਪਿੰਡ ਬੀਜਾ ਦੇ ਗੁਰਦੁਆਰਾ ਸਾਹਿਬ ਦੇ ਕੋਲ ਨੈਸ਼ਨਲ ਹਾਈਵੇ ਹਾਈਵੇ 'ਤੇ ਲੱਗੀਆਂ ਲੋਹੇ ਦੇ ਗਰਿਲਾਂ ਚੋਰੀ ਕੀਤੀਆਂ ਗਈਆਂ ਹਨ | ਜਦੋਂ ਕਿ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਗੱਗੜ ਮਾਜਰਾ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਦੇ ਕਿਨਾਰਿਆਂ ਤੇ ਲੱਗੇ ਲੋਹੇ ਦੀਆਂ ਗਰਿਲਾਂ ਨੂੰ ਚੋਰੀ ਹੋਇਆਂ ਨੂੰ ਕਈ ਦਿਨ ਹੋ ਚੁੱਕੇ ਹਨ | ਇਸ ਸਬੰਧੀ ਥਾਣੇਦਾਰ ਨਿਤੀਸ਼ ਕੁਮਾਰ ਚੌਧਰੀ ਨੇ ਕਿਹਾ ਕਿ ਸਾਡੇ ਇਹ ਮਾਮਲਾ ਬਿਲਕੁਲ ਧਿਆਨ ਵਿਚ ਨਹੀਂ ਹੈ ਪਰ ਫਿਰ ਵੀ ਜਲਦ ਹੀ ਚੋਰਾਂ ਨੂੰ ਫੜਿਆ ਜਾਵੇਗਾ |