26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

21 ਨੂੰ ਖੰਨਾ ਪੁੱਜੇਗਾ ਅਲੌਕਿਕ ਨਗਰ ਕੀਰਤਨ, ਮੰਤਰੀ ਸੌਂਦ ਨੇ ਸੰਤ ਮਹਾਂਪੁਰਖਾਂ ਨਾਲ ਕੀਤੀਆਂ ਵਿਚਾਰਾਂ

ਅਜੀਤ ਡੈਸਕ 19-11-2025
ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 21 ਨਵੰਬਰ ਨੂੰ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖੰਨਾ ਪਹੁੰਚੇਗਾ | ਇਸ ਸੰਬੰਧੀ ਉਨ੍ਹਾਂ ਨੇ ਮਹਾਂਪੁਰਖ ਸੰਤ ਬਾਬਾ ਲੱਖਾ ਸਿੰਘ (ਨਾਨਕਸਰ ਸਾਹਿਬ ਵਾਲਿਆਂ) ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਅਸੀਸਾਂ ਪ੍ਰਾਪਤ ਕੀਤੀਆਂ | ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਉਹ ਨਾਨਕਸਰ ਸਾਹਿਬ ਪਹੁੰਚੇ ਜਿੱਥੇ ਸੰਤ ਬਾਬਾ ਲੱਖਾ ਸਿੰਘ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਵੱਡੀ ਆਤਮਿਕ ਖ਼ੁਸ਼ੀ ਮਿਲੀ | ਇਸ ਦੌਰਾਨ 21 ਨਵੰਬਰ ਨੂੰ ਆ ਰਹੇ ਵਿਸ਼ਾਲ ਨਗਰ ਕੀਰਤਨ ਬਾਰੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੰਤਰੀ ਨੇ ਕਿਹਾ ਕਿ ਇਹ ਨਗਰ ਕੀਰਤਨ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵੱਡੀ ਸ਼ਹੀਦੀ ਅਤੇ ਸਾਰੇ ਮਨੁੱਖਤਾ ਲਈ ਦਿੱਤੇ ਬੇਮਿਸਾਲ ਯੋਗਦਾਨ ਨੂੰ ਸਮਰਪਿਤ ਹੈ | ਉਨ੍ਹਾਂ ਨੇ ਦੱਸਿਆ ਕਿ ਇਹ ਪਵਿੱਤਰ ਨਗਰ ਕੀਰਤਨ 21 ਨਵੰਬਰ ਨੂੰ ਬਾਅਦ ਦੁਪਹਿਰ 3 ਵਜੇ ਖੰਨਾ ਦੇ ਰਸਤੇ ਹੋਕੇ ਗੁਜ਼ਰੇਗਾ | ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਸੰਗਤਾਂ ਵੱਲੋਂ ਲੰਗਰ, ਪਾਣੀ ਅਤੇ ਸਜਾਵਟੀ ਪੰਡਾਲ ਲਗਾਏ ਜਾਣਗੇ |
ਸੌਂਦ ਨੇ ਖੰਨਾ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਸਮਾਗਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ |
ਪਿਛਲੀ ਖ਼ਬਰ ਸੱਚਖੰਡ ਵਾਸੀ ਸੰਤ ਰਤਨ ਸਿੰਘ ਜੀ ਦੀ ਯਾਦ 'ਚ ਗੁ. ਸ੍ਰੀ ਅਤਰਸਰ ਸਾਹਿਬ ਵਿਖੇ ਸਮਾਗਮ ਕਰਵਾਇਆ ਅਗਲੀ ਖ਼ਬਰ ਝੋਨੇ ਦੀ ਪਰਾਲੀ ਸਾੜਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।