26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸੱਚਖੰਡ ਵਾਸੀ ਸੰਤ ਰਤਨ ਸਿੰਘ ਜੀ ਦੀ ਯਾਦ 'ਚ ਗੁ. ਸ੍ਰੀ ਅਤਰਸਰ ਸਾਹਿਬ ਵਿਖੇ ਸਮਾਗਮ ਕਰਵਾਇਆ

ਅਜੀਤ ਡੈਸਕ 19-11-2025
ਦੋਰਾਹਾ, 18 ਨਵੰਬਰ (ਮਨਜੀਤ ਸਿੰਘ ਗਿੱਲ)-ਗੁ. ਸ਼੍ਰੀ ਅਤਰਸਰ ਸਾਹਿਬ ਸੰਪ੍ਰਦਾਇ ਰਾੜਾ ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਰਤਨ ਸਿੰਘ ਜੀ ਅਤਰਸਰ ਸਾਹਿਬ ਵਾਲਿਆਂ ਦੀ ਬਰਸੀ ਸੰਬੰਧੀ ਉਨ੍ਹਾਂ ਦੀ ਨਿੱਘੀ ਤੇ ਮਿੱਠੀ ਯਾਦ 'ਚ ਗੁ. ਕਰਮਸਰ ਸੰਪ੍ਰਦਾਇ ਰਾੜਾ ਸਾਹਿਬ ਦੇ ਮੋਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਸਮੂਹ ਸੇਵਾਦਾਰਾਂ ਤੇ ਸਮੂਹ ਸੰਗਤ ਅਤਰਸਰ ਸਾਹਿਬ ਦੇ ਸਹਿਯੋਗ ਸਦਕਾ 2 ਦਿਨਾਂ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਹੈੱਡ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ, ਗਿਆਨੀ ਰਣਜੀਤ ਸਿੰਘ ਮਸ਼ਕੀਨ ਸਾਬਕਾ ਜੱਥੇਦਾਰ ਪਟਨਾ ਸਾਹਿਬ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਸੰਤ ਰਤਨ ਸਿੰਘ ਨੂੰ ਸਰਧਾ-ਸਤਿਕਾਰ ਭੇਟ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਸੰਪ੍ਰਦਾਇ ਰਾੜਾ ਸਾਹਿਬ ਦੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਅਤੇ ਸਟੇਜ ਸਕੱਤਰ ਭਾਈ ਹਰਦੇਵ ਸਿੰਘ ਦੋਰਾਹਾ ਨੇ ਸੰਗਤਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਮਨਦੀਪ ਸਿੰਘ, ਭਾਈ ਹਕੀਕਤ ਸਿੰਘ, ਭਾਈ ਗੁਰਨਾਮ ਸਿੰਘ ਅੜੈਚਾਂ, ਸਿਮਰ ਸਿੰਘ ਦੋਰਾਹਾ, ਭਾਈ ਤਪਿੰਦਰ ਸਿੰਘ, ਭਾਈ ਦਲਜੀਤ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਜਗਤਾਰ ਸਿੰਘ, ਡਾ. ਜਸ਼ਪਾਲ ਸਿੰਘ, ਬਲਜੀਤ ਸਿੰਘ ਸਰਪੰਚ ਸਮੇਤ ਰਾਜਗੜ੍ਹ, ਅਜਨੌਦ, ਕਨੇਚ, ਬਿਲਗਾ, ਰਾਮਪੁਰ, ਬੁੱਢੇਵਾਲ, ਦੋਰਾਹਾ ਆਦਿ ਤੋਂ ਇਲਾਵਾ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਸਮਾਗਮ ਵਿੱਚ ਸ਼ਾਮਿਲ ਸਨ |
ਪਿਛਲੀ ਖ਼ਬਰ ਰਾਮਗੜ੍ਹ ਖੇਡਾਂ ਦੇ ਵਿਚ ਮੰਤਰੀ ਮੁੰਡੀਆਂ ਦਾ ਵੱਡਾ ਸਹਿਯੋਗ-ਕਮਲ ਮਾਂਗਟ ਅਗਲੀ ਖ਼ਬਰ 21 ਨੂੰ ਖੰਨਾ ਪੁੱਜੇਗਾ ਅਲੌਕਿਕ ਨਗਰ ਕੀਰਤਨ, ਮੰਤਰੀ ਸੌਂਦ ਨੇ ਸੰਤ ਮਹਾਂਪੁਰਖਾਂ ਨਾਲ ਕੀਤੀਆਂ ਵਿਚਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।