26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਰਾਮਗੜ੍ਹ ਖੇਡਾਂ ਦੇ ਵਿਚ ਮੰਤਰੀ ਮੁੰਡੀਆਂ ਦਾ ਵੱਡਾ ਸਹਿਯੋਗ-ਕਮਲ ਮਾਂਗਟ

ਅਜੀਤ ਡੈਸਕ 19-11-2025
ਸਾਹਨੇਵਾਲ, 18 ਨਵੰਬਰ (ਅਮਰਜੀਤ ਸਿੰਘ ਮੰਗਲੀ)-30 ਨਵੰਬਰ ਦੇ ਰਾਮਗੜ੍ਹ ਕਬੱਡੀ ਕੱਪ ਬਾਰੇ ਗੱਲ ਕਰਦਿਆਂ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਜ਼ੋਰਾਵਰ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਸਰਕਾਰ ਵਲੋਂ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਮੋੜ ਖੇਡਾਂ ਵੱਲ ਜੋੜਨ ਲਈ ਅਨੇਕਾਂ ਉਪਰਾਲੇ ਜਾਰੀ ਹਨ, ਉੱਥੇ ਹੀ ਸਪੋਰਟਸ ਕਲੱਬਾਂ ਵੀ ਅਹਿਮ ਰੋਲ ਅਦਾ ਕਰ ਰਹੀਆਂ ਹਨ ਜਦਕਿ ਰਾਮਗੜ੍ਹ ਦਾ ਨਾਮੀ ਖੇਡ ਮੇਲਾ ਪੰਜਾਬ ਦੇ ਵਿੱਚ ਹੀ ਨਹੀਂ, ਬਲਕਿ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਵੀ ਨਾਮਣਾ ਖੱਟ ਰਿਹਾ ਹੈ | ਇਸ ਦੌਰਾਨ ਰਾਮਗੜ੍ਹ ਸਪੋਰਟਸ ਕਲੱਬ ਦੇ ਪ੍ਰਧਾਨ ਕਮਲ ਮਾਂਗਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨੌਜਵਾਨ ਪੀੜੀ ਨੂੰ ਖੇਡਾਂ ਵੱਲ ਜੋੜਨ ਦੇ ਮਕਸਦ ਨਾਲ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਮੁਹਿੰਮ ਚਲਾਈ ਗਈ ਸੀ, ਉਸੇ ਹੀ ਕੜੀ ਤਹਿਤ ਸਾਡੇ ਵਲੋਂ ਵੀ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਸਹਿਯੋਗ ਸਦਕਾ ਹਰ ਸਾਲ ਇਹ ਖੇਡਾਂ ਕਰਵਾਈਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਇਹਨਾਂ ਖੇਡਾਂ ਦੇ ਵਿੱਚ ਜਿੱਥੇ ਇੱਕ ਪਿੰਡ ਓਪਨ ਕਬੱਡੀ ਕੱਪ ਅਤੇ ਕਬੱਡੀ 65 ਕਿੱਲੋ ਦੇ ਮੁਕਾਬਲੇ ਅਤੇ ਤਾਸ਼ ਸੀਪ ਦੇ ਮੁਕਾਬਲੇ ਤੋਂ ਇਲਾਵਾ ਬੱਚਿਆਂ ਨੂੰ ਖੇਡਾਂ ਵੱਲ ਜੋੜਨ ਦੇ ਮਕਸਦ ਨਾਲ ਬੱਚਿਆਂ ਦੇ ਅਥਲੈਟਿਕਸ ਮੁਕਾਬਲੇ ਵੀ ਖਿੱਚ ਦਾ ਕੇਂਦਰ ਬਣਨਗੇ |
ਪਿਛਲੀ ਖ਼ਬਰ ਘਵੱਦੀ ਸਕੂਲ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਸੱਚਖੰਡ ਵਾਸੀ ਸੰਤ ਰਤਨ ਸਿੰਘ ਜੀ ਦੀ ਯਾਦ 'ਚ ਗੁ. ਸ੍ਰੀ ਅਤਰਸਰ ਸਾਹਿਬ ਵਿਖੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।