ਡੇਹਲੋਂ, 18 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਵੱਦੀ ਵਿਖੇ ਲੰਘੜੇ ਐਨ. ਪੀ. ਐਸ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਨੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਡੀ ਮੁੱਖ ਮੰਗ ਹੈ | ਪਰ ਤਿੰਨ ਸਾਲ ਪਹਿਲਾਂ ਕੀਤੇ ਗਏ ਨੋਟੀਫ਼ਿਕੇਸ਼ਨ ਨੂੰ ਸਰਕਾਰ ਅੱਜ ਤੱਕ ਅਮਲੀ ਜਮਾ ਨਹੀਂ ਪਹਿਨਾ ਸਕੀ , ਜਿਸ ਤੋਂ ਸਰਕਾਰ ਦੀ ਮਨਸ਼ਾ ਸਾਫ਼ ਦਿਖਾਈ ਦੇ ਰਹੀ ਹੈ, ਕਿ ਉਹ ਇਸ ਨੂੰ ਲਾਗੂ ਕਰਨਾ ਹੀ ਨਹੀਂ ਚਾਹੁੰਦੇ | ਇਸਦੇ ਨਾਲ ਹੀ ਇਸ ਸਮੇਂ ਇਹ ਵੀ ਫ਼ੈਸਲਾ ਕੀਤਾ ਗਿਆ ਕਿ 25 ਨਵੰਬਰ ਨੂੰ ਦਿੱਲੀ ਵਿਖੇ ਹੋ ਰਹੀ ਦੇਸ਼ ਵਿਆਪੀ ਮਹਾਂ ਰੈਲੀ ਵਿੱਚ ਵੱਧ ਤੋਂ ਵੱਧ ਸਾਥੀਆਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਸੁਖਵਿੰਦਰ ਸਿੰਘ ਲੋਟੇ, ਸੁਰਿੰਦਰ ਕੁਮਾਰ, ਵਿਨੋਦ ਸ਼ਰਮਾ, ਹਰਦੀਪ ਸਿੰਘ, ਗੁਰਜਿੰਦਰ ਸਿੰਘ, ਕਮਲਜੀਤ ਕੌਰ, ਸੁਖਜੀਤ ਕੌਰ ਅਮਨਦੀਪ ਕੌਰ, ਮਿਲੀ ਗੁਪਤਾ ਅਤੇ ਏਕਤਾ ਰਾਣੀ ਹਾਜ਼ਰ ਸਨ |