ਦੋਰਾਹਾ, 18 ਨਵੰਬਰ (ਮਨਜੀਤ ਸਿੰਘ ਗਿੱਲ)-ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਵਿਖੇ ਪਿ੍ੰਸੀਪਲ ਮਝੈਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਵੱਲੋਂ ਜਿੱਥੇ ਵਿਦਿਆਰਥੀਆਂ ਨੂੰ ਬਾਲ ਦਿਵਸ ਤੋਂ ਜਾਣੂ ਕਰਵਾਇਆ ਗਿਆ, ਉੱਥੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਧਾਰਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਰਛਪਾਲ ਸਿੰਘ ਮਾਂਗਟ, ਪ੍ਰਬੰਧਕ ਰਣਬੀਰ ਸਿੰਘ ਮਾਂਗਟ, ਮਨਦੀਪ ਸਿੰਘ ਮਾਂਗਟ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |