26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਮਨਪ੍ਰੀਤ ਕੌਰ ਨੇ ਜੂਨੀਅਰ ਨੈਸ਼ਨਲ ਗਰੈਪਲਿੰਗ ਚੈਂਪੀਅਨਸ਼ਿਪ 2025 'ਚ ਸੋਨ ਤੇ ਚਾਂਦੀ ਦੇ ਤਗਮੇ ਜਿੱਤੇ

ਅਜੀਤ ਡੈਸਕ 19-11-2025
ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ ਫ਼ਾਰ ਵਿਮੈਨ ਖੰਨਾ ਦੀ ਬੀ. ਏ. ਪਹਿਲੇ ਸਾਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 14 ਤੋਂ 16 ਨਵੰਬਰ 2025 ਤਕ ਦੇਹਰਾਦੂਨ, ਉੱਤਰਾਖੰਡ ਵਿਚ ਕਰਵਾਏ ਗਏ 18ਵੀਂ ਜੀ. ਐਫ. ਆਈ ਜੂਨੀਅਰ ਨੈਸ਼ਨਲ ਗਰੈਪਲਿੰਗ ਚੈਂਪੀਅਨਸ਼ਿਪ-2025 'ਚ ਕਾਲਜ ਅਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ | ਮਨਪ੍ਰੀਤ ਕੌਰ ਨੇ ਨੋ ਜੀ. ਆਈ. ਇਵੈਂਟ 'ਚ ਸੋਨ ਤਗਮਾ ਅਤੇ ਜੀ. ਆਈ. ਇਵੈਂਟ 'ਚ ਚਾਂਦੀ ਦਾ ਤਗਮਾ ਜਿੱਤ ਕੇ ਆਪਣੇ ਖੇਡ ਜੀਵਨ ਵਿਚ ਨਵਾਂ ਮੀਲ ਪੱਥਰ ਰੱਖਿਆ | ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਸੰਜੀਵ ਧਮੀਜਾ (ਪ੍ਰਧਾਨ), ਐਡਵੋਕੇਟ ਨਵੀਨ ਥੰਮਨ (ਉਪ ਪ੍ਰਧਾਨ), ਰਾਜੇਸ਼ ਡਾਲੀ (ਜਨਰਲ ਸੈਕਟਰੀ), ਜਤਿੰਦਰ ਦੇਵਗਨ (ਜੁਆਇੰਟ ਜਨਰਲ ਸੈਕਟਰੀ), ਕਵਿਤਾ ਗੁਪਤਾ (ਕਾਲਜ ਸੈਕਟਰੀ) ਨੇ ਕਾਲਜ ਪਿ੍ੰਸੀਪਲ ਰਣਜੀਤ ਕੌਰ ਅਤੇ ਵਿਦਿਆਰਥੀਆਂ ਨੇ ਮਨਪ੍ਰੀਤ ਕੌਰ ਦੀ ਇਸ ਸ਼ਾਨਦਾਰ ਉਪਲਬਧੀ 'ਤੇ ਤਹਿ ਦਿਲੋਂ ਵਧਾਈ ਦਿੱਤੀ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਬਾਂਡੀਵਾਲਾ 'ਚ ਸਾਲਾਨਾ ਸੱਭਿਆਚਾਰਕ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਗਰੀਨਵਿਊ ਸਕੂਲ ਬੇਗੋਵਾਲ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।