ਬੀਜਾ, 18 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਵਿਦੇਸ਼ੀ ਤਕਨੀਕ ਨਾਲ ਇੰਟਰਨੈਸ਼ਨਲ ਪੱਧਰ ਤੇ ਸਿਹਤ ਸਹੂਲਤਾਂ ਮੁੱਹਈਆ ਕਰ ਰਿਹਾ ਕੁਲਾਰ ਹਸਪਤਾਲ ਬੀਜਾ ਤੇ ਆਈ. ਸੀ. ਐੱਸ. ਸੀ ਬੋਰਡ ਤੋਂ ਮਾਨਤਾ ਪ੍ਰਾਪਤ ਇਲਾਕੇ ਦਾ ਇਕੋ ਇਕ ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਖੰਨਾ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਪਿਛਲੇ ਦੋ ਦਹਾਕਿਆਂ ਤੋਂ ਚੱਲ ਰਹੀ ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿੱਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਨਰਸਿੰਗ ਦੇ ਵਿੱਚ ਪਹਿਲੂ ਵਿਸ਼ੇ 'ਤੇ ਅਧਾਰਿਤ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਕੁਲਾਰ ਸੰਸਥਾਵਾਂ ਦੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ, ਮੈਨੇਜਿੰਗ ਡਾਇਰੈਕਟਰ ਮੋਟਾਪਾ ਸਰਜਨ ਡਾ. ਕੁਲਦੀਪਕ ਸਿੰਘ ਕੁਲਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਡਾਇਰੈਕਟਰ ਪ੍ਰੋਫੈਸਰ ਰੁਪਿੰਦਰ ਸਿੰਘ ਬੈਨੀਪਾਲ, ਕਾਲਜ ਦੀ ਪਿ੍ੰਸੀਪਲ ਪ੍ਰੋਫੈਸਰ ਸੀਮਾ ਬਰਨਵਸ, ਵਾਇਸ ਪਿ੍ੰਸੀਪਲ ਪ੍ਰੋ. ਅਰਪਨ ਅਤੇ ਸਮੂਹ ਸਟਾਫ਼ ਮੈਬਰ ਮੌਜੂਦ ਸਨ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਮੋਟਾਪਾ ਸਰਜਨ ਡਾ. ਕੁਲਦੀਪਕ ਸਿੰਘ ਕੁਲਾਰ ਨੇ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆ ਹੋਇਆ ਦੱਸਿਆ ਕਿ ਨਰਸਿੰਗ ਕਿੱਤਾ ਵਿਸ਼ਵ ਭਰ ਵਿਚ ਹਰਮਨ ਪਿਆਰਾ ਹੈ, ਉਨ੍ਹਾਂ ਕਿਹਾ ਕਿ ਅਸੀ ਸਾਰੇ ਇਸ ਮੌਕੇ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਨੂੰ ਮੁੱਖ ਰੱਖਦਿਆਂ ਸਖ਼ਤ ਮਿਹਨਤ ਕਰਨ ਦਾ ਪ੍ਰਣ ਕਰਦੇ ਹਾਂ | ਇਸ ਕਾਲਜ ਵਿੱਚ ਬੇਸਿਕ ਬੀ. ਐਸ. ਸੀ. ਨਰਸਿੰਗ ਅਤੇ ਜੀ. ਐਨ. ਐਮ ਦੇ ਕੋਰਸ ਸਫਲਤਾ ਪੂਰਵਕ ਚੱਲ ਰਹੇ ਹਨ |