ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਧਾਰਮਿਕ ਸਮਾਗਮ ਜਾਰੀ
ਅਜੀਤ ਡੈਸਕ
19-11-2025
ਮਲੌਦ, 18 ਨਵੰਬਰ (ਦਿਲਬਾਗ ਸਿੰਘ ਚਾਪੜਾ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧਰਮਸਰ ਸਾਹਿਬ ਰੋੜੀਆ ਵਿਖੇ ਸੰਤ ਬਾਬਾ ਸੁਖਦੇਵ ਸਿੰਘ ਰੋੜੀਆਂ ਦੀ ਦੇਖ ਰੇਖ ਧਾਰਮਿਕ ਸਮਾਗਮ ਚੱਲ ਰਹੇ ਹਨ, ਜਿਸ ਤਹਿਤ ਰੋਜ਼ਾਨਾ ਨੌਵੇਂ ਮੁਹੱਲੇ ਦੇ ਸਲੋਕਾ ਦੇ ਭੋਗ ਪਾਏ ਜਾਂਦੇ ਹਨ | ਬਾਬਾ ਸੁਖਦੇਵ ਸਿੰਘ ਜੀ ਰੋੜੀਆਂ ਨੇ ਦੱਸਿਆ ਕਿ ਇਨ੍ਹਾਂ ਰੋਜ਼ਾਨਾ ਸਮਾਗਮਾਂ ਉਪਰੰਤ 25 ਨਵੰਬਰ ਦਿਨ ਮੰਗਲ਼ਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਜਾਵੇਗਾ |